Wednesday, July 3, 2024

ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 1 ਮਾਰਚ ਨੂੰ ਬਟਾਲਾ ‘ਚ ਕਰਨਗੇ ਸੰਗਤ ਦਰਸ਼ਨ

ਬਟਾਲਾ, 27 ਫਰਵਰੀ (ਨਰਿੰਦਰ ਸਿੰਘ ਬਰਨਾਲ)- ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਵੱਲੋਂ 1 ਮਾਰਚ ਨੂੰ ਬਟਾਲਾ ਸ਼ਹਿਰ ‘ਚ ਸੰਗਤ ਦਰਸ਼ਨ ਪ੍ਰੋਗਰਾਮ ਕੀਤਾ ਜਾਵੇਗਾ, ਜਿਸ ਦੌਰਾਨ ਉੱਪ ਮੁੱਖ ਮੰਤਰੀ ਸ. ਬਾਦਲ ਬਟਾਲਾ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣਨ ਦੇ ਨਾਲ ਕਰੋੜਾਂ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੀ ਤਕਸੀਮ ਕਰਨਗੇ।
ਅੱਜ ਬਟਾਲਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਦੌਰਾਨ ਸੰਗਤ ਦਰਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਅਕਾਲੀ ਆਗੂ ਸ. ਲਖਬੀਰ ਸਿੰਘ ਲੋਧੀਨੰਗਲ ਨੇ ਦੱਸਿਆ ਕਿ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ 1 ਮਾਰਚ ਨੂੰ ਡਾਇਮੰਡ ਰਿਜ਼ਾਰਟ ਬਟਾਲਾ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਕਰਨਗੇ। ਉਨ੍ਹਾਂ ਦੱਸਿਆ ਕਿ ਆਪਣੇ ਸੰਗਤ ਦਰਸ਼ਨ ਦੌਰਾਨ ਉੱਪ ਮੁੱਖ ਮੰਤਰੀ ਸ. ਬਾਦਲ ਵੱਲੋਂ ਬਟਾਲਾ ਸ਼ਹਿਰ ਅਤੇ ਬਟਾਲਾ ਹਲਕੇ ਦੇ ਸਾਰੇ ਪਿੰਡਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ ਅਤੇ ਮੌਕੇ ‘ਤੇ ਉਨ੍ਹਾਂ ਨੂੰ ਹੱਲ ਕੀਤਾ ਜਾਵੇਗਾ। ਸ. ਲੋਧੀਨੰਗਲ ਨੇ ਦੱਸਿਆ ਕਿ ਸ. ਬਾਦਲ ਵੱਲੋਂ ਸੰਗਤ ਦਰਸ਼ਨ ਦੌਰਾਨ ਬਟਾਲਾ ਸ਼ਹਿਰ ਦੇ ਵਿਕਾਸ ਲਈ ਅਤੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਵੀ ਤਕਸੀਮ ਕੀਤੀਆਂ ਜਾਣਗੀਆਂ। ਸ. ਲੋਧੀਨੰਗਲ ਨੇ ਕਿਹਾ ਕਿ ਬਟਾਲਾ ਵਿਖੇ ਸ. ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਜਾ ਰਿਹਾ ਇਹ ਸੰਗਤ ਦਰਸ਼ਨ ਬਟਾਲਾ ਹਲਕੇ ਦੇ ਵਿਕਾਸ ਨੂੰ ਨਵਾਂ ਹੁਲਾਰਾ ਦੇਵੇਗਾ। ਮੀਟਿੰਗ ਦੌਰਾਨ ਸ. ਲੋਧੀਨੰਗਲ ਨੇ ਪਾਰਟੀ ਆਗੂਆਂ ਨਾਲ ਸੰਗਤ ਦਰਸ਼ਨ ਸਬੰਧੀ ਵਿਚਾਰਾਂ ਕੀਤੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸੁਭਾਸ਼ ਓਹਰੀ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਹਰਬੰਸ ਸਿੰਘ ਹੰਸਪਾਲ, ਮਹੰਤ ਗੁਰਦਿਆਲ ਸਿੰਘ ਬਾਜਵਾ, ਇਕਬਾਲ ਸਿੰਘ ਸਹਿਮੀ, ਜਥੇਦਾਰ ਦਲੀਪ ਸਿੰਘ ਮਸਾਣੀਆਂ, ਕੌਂਸਲਰ ਕੁਲਵੰਤ ਸਿੰਘ, ਰਘੁਬੀਰ ਸਿੰਘ, ਕਰਨਦੀਪ ਸਿੰਘ ਸੋਹਲ, ਜੋਗਿੰਦਰ ਸਿੰਘ ਥਰੀਏਵਾਲ, ਪੂਰਨ ਸਿੰਘ, ਰਿਕੀ ਰਾਣਾ, ਗੁਰਮੀਤ ਸਿੰਘ, ਪਲਵਿੰਦਰ ਸਿੰਘ ਲੰਬੜਦਾਰ ਤੋਂ ਇਲਾਵਾ ਵੱਡੀ ਅਕਾਲੀ ਵਰਕਰ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply