Wednesday, July 3, 2024

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾ. ਅਨੂਪ ਸਿੰਘ ਦਾ ਸਨਮਾਨ

PPN2702201605

ਬਟਾਲਾ, 27 ਫਰਵਰੀ (ਨਰਿੰਦਰ ਸਿੰਘ ਬਰਨਾਲ)- ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਅਤੇ ਸਾਹਿਤ ਸਭਾ ਬਟਾਲਾ-ਫਤਹਿਗੜ੍ਹ ਚੂੜੀਆਂ ਸਾਹਿਤ ਸਭਾਵਾਂ ਵੱਲੋਂ ਇਕ ਸਾਂਝੇ ਉਦਮ ਸਦਕਾ ਬਟਾਲਾ ਤੋਂ ਬਾਬਾ ਬਕਾਲਾ ਸਾਹਿਬ ਤੱਕ ਇਕ ਵਿਸ਼ਾਲ ”ਮਾਂ ਬੋਲੀ ਪੰਜਾਬੀ ਚੇਤਨਾ ਮਾਰਚ” ਕੱਢਿਆ ਗਿਆ । ਬਾਬਾ ਬਕਾਲਾ ਸਾਹਿਬ ਬੱਸ ਅੱਡੇ ਤੋਂ ਸਮੁੱਚੇ ਬਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਇਹ ਵਿਸ਼ਾਲ ਮਾਰਚ ਪੰਜਾਬੀ ਮਾਂ ਬੋਲੀ ਦੇ ਹੱਕ ਵਿੱਚ ਨਾਅਰੇਬਾਜੀ ਕਰਦਾ ਹੋਇਆ ਗੁਰੂ ਤੇਗ ਬਹਾਦਰ ਖਾਲਸਾ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਪੁੱਜਿਆ, ਜਿਥੇ ਕਿ ਵੱਡੀ ਗਿਣਤੀ ਵਿੱਚ ਪੰਜਾਬੀ ਗਾਇਕ ਕਲਾਕਾਰਾਂ, ਕਵੀਆਂ ਨੇ ਪੰਜਾਬੀ ਮਾਂ ਬੋਲੀ ਨੁੰ ਸਮਰਪਿਤ ਕਾਵਿ ਰਚਨਾਵਾਂ ਪੇਸ਼ ਕੀਤੀਆਂ ਅਤੇ ਬੁਲਾਰਿਆਂ ਨੇ ਪੰਜਾਬੀ ਨੂੰ ਰਾਜ ਭਾਸ਼ਾ ਦਾ ਦਰਜਾ ਤੇ ਮਾਣ ਨਾ ਮਿਲਣ ‘ਤੇ ਦੁੱਖ ਪ੍ਰਗਟ ਕਰਦਿਆਂ ਕੁਝ ਅੰਗਰੇਜੀ ਮਾਧਿਅਮ ਸਕੂਲਾਂ ਵਿੱਚ ਪੰਜਾਬੀ ਬੋਲਣ ਤੇ ਪਾਬੰਦੀਆਂ ਲਗਾਉਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ । ਪ੍ਰੋਗਰਾਮ ਦੇ ਅੰਤ ਵਿਚ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾਂ ਦੇ ਜਨਰਲ ਸਕੱਤਰ ਡਾ ਅਨੂੰਪ ਸਿੰਘ ਦਾ ਸਨਮਾਨ ਚਿੰਨ ਦੇ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਸਮੇਂ ਕੇਂਦਰੀ ਸਭਾ ਦੇ ਮੀਤ ਪ੍ਰਧਾਨ ਤੇ ਕਥਾਕਾਰ ਦੀਪ ਦਵਿੰਦਰ ਸਿੰਘ, ਸ਼ੇਲਿੰਦਰਜੀਤ ਸਿੰਘ ਰਾਜਨ ਜਨਰਲ ਸਕੱਤਰ ਪੰਜਾਬੀ ਸਾਹਿਤ ਸਭਾ, ਮੈਨੇਜਰ ਭਾਈ ਮੁਖਤਾਰ ਸਿੰਘ, ਜਸਵੰਤ ਹਾਂਸ, ਗਾਇਕ ਹਰਿੰਦਰ ਸੋਹਲ ਅਜੀਤ ਕਮਲ, ਵਰਗਿਸ ਸਲਾਮਤ, ਪ੍ਰਿੰ: ਸੇਵਾ ਸਿੰਘ ਕੌੜਾ, ਪ੍ਰਿੰ: ਰਘਬੀਰ ਸਿੰਘ ਸੋਹਲ, ਮੱਖਣ ਸਿੰਘ ਭੈਣੀਵਾਲਾ, ਡਾ: ਪਰਮਜੀਤ ਸਿੰਘ ਬਾਠ, ਸੰਤੋਖ ਸਿੰਘ ਗੁਰਾਇਆ, ਗੁਰਪ੍ਰੀਤ ਸਿੰਘ ਧੰਜਲ, ਸੁਖਰਾਜ ਸਿੰਘ ਭੁੱਲਰ, ਮਨਜੀਤ ਸਿੰਘ ਵੱਸੀ, ਤਲਵਿੰਦਰ ਕੌਰ ਬਟਾਲਾ, ਅਤਰ ਸਿੰਘ ਤਰਸਿੱਕਾ, ਗੁਰਮੀਤ ਸਿੰਘ ਡੇਹਰੀਵਾਲ, ਮਾ: ਧਰਮ ਸਿੰਘ ਧਿਆਨਪੁਰੀ, ਨਵਦੀਪ ਸਿੰਘ ਬਦੇਸ਼ਾ, ਡਾ: ਭਗਵੰਤ ਸਿੰਘ, ਮੁਖਤਾਰ ਸਿੰਘ ਗਿੱਲ, ਇੰਦਰ ਸੰਧੂ, ਬਖਸ਼ੀ ਠਾਣੇਵਾਲ, ਅਜੀਤ ਕਮਲ, ਜਸਪ੍ਰੀਤ ਕਲਿਆਣ ਆਦਿ ਨਾਮਵਰ ਸਖਸੀਅਤਾ ਹਾਜਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply