ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਦੇ ਮਕਸਦ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਅਧੀਨ ਪੈਂਦੇ ਸਮੂਹ ਸਰਕਾਰੀ, ਸਹਿਕਾਰੀ, ਪ੍ਰਾਈਵੇਟ ਬੈਂਕਾਂ, ਪੈਟਰੋਲ ਪੰਪਾਂ, ਸ਼ਾਪਿੰਗ ਮਾਲਜ਼, ਹੋਟਲਾਂ ਅਤੇ ਮਲਟੀਪਲੈਕਸ ਦੇ ਅੰਦਰ ਅਤੇ ਪ੍ਰਵੇਸ਼ ਸਥਾਨ ‘ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਹੈ ਕਿ ਸੀ.ਸੀ.ਟੀ.ਵੀ ਕੈਮਰੇ ਲੱਗਣ ਨਾਲ ਜਿਥੇ ਸ਼ਹਿਰ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਕਮੀ ਆਵੇਗੀ ਉਥੇ ਨਾਲ ਹੀ ਅਜਿਹੀਆਂ ਵਾਰਦਾਤਾਂ ਕਰਨ ਵਾਲੇ ਵਿਅਕਤੀਆਂ ਨੂੰ ਵੀ ਫੜਿਆ ਜਾ ਸਕੇਗਾ। ਇਹ ਹੁਕਮ 26 ਅਪ੍ਰੈਲ 2016 ਤੱਕ ਲਾਗੂ ਰਹਿਣਗੇ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media