
ਚੌਂਕ ਮਹਿਤਾ, 27 ਫਰਵਰੀ (ਜੋਗਿੰਦਰ ਸਿੰਘ ਮਾਣਾ)* ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਤੇ ਦਸ਼ਮੇਸ਼ ਕਾਲਜ ਫਾਰ ਵਿਮਨ ਵਿਖੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ ਲਈ ‘ਆਓ ਗੁਰਬਾਣੀ ਪੜੀਏ ਲਹਿਰ’ ਤਹਿਤ 34 ਵਿਦਿਆਰਥੀਆਂ ਨੇ ਸ੍ਰੀ ਸਹਿਜ ਪਾਠ ਕੀਤੇ। ਇਸ ਤੋਂ ਇਲਾਵਾ 464 ਵਿਦਿਆਰਥੀਆਂ ਨੇ ਬਾਣੀ ਕੰਠ ਮੁਕਾਬਲੇ ਵਿੱਚ ਅਧਿਆਪਕਾ ਨੂੰ ਜੁਬਾਨੀ ਬਾਣੀ ਸੁਣਾ ਕੇ ਇਨਾਮ ਪ੍ਰਾਪਤ ਕੀਤੇ। ਸੰਪੂਰਨ ਸਹਿਜ ਪਾਠ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸੰਤ ਬਾਬਾ ਸੱਜਣ ਸਿੰਘ ਜੀ ਗੁਰੂ ਕੀ ਬੇਰ ਵਾਲਿਆਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸੰਸਥਾ ਦੇ ਪ੍ਰਿੰਸੀਪਲ ਸ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਹਰ ਸਾਲ ਵਿਦਿਆਰਥੀਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਾਏ ਜਾਂਦੇ ਹਨ ਅਤੇ ਸਮੇਂ ਸਮੇਂ ਨਿੱਜੀ ਰੂਪ ਵਿੱਚ ਵੀ ਪਾਠ ਕਰਨ ਲਈ ਬੱਚਿਆਂ ਨੂੰ ਪ੍ਰੇਰਿਆ ਜਾਂਦਾ ਹੈ।
Punjab Post Daily Online Newspaper & Print Media