Monday, July 1, 2024

ਲੀਚੀ ਨੂੰ ਪ੍ਰਮੋਟ ਕਰਨ ਦੇ ਜਿਲ੍ਹੇ ਅੰਦਰ ਹੀ ਸਰਕਾਰੀ ਨਰਸ਼ਰੀ ਹੋਵੇਗੀ ਤਿਆਰ – ਡੀ.ਸੀ ਅਮਿਤ ਕੁਮਾਰ

ਪਠਾਨਕੋਟ, 27 ਫਰਵਰੀ (ਪ.ਪ) – ਜਿਲ੍ਹਾ ਪਠਾਨਕੋਟ ਵਿੱਚ ਲੀਚੀ ਨੂੰ ਪ੍ਰਮੋਟ ਕਰਨ ਦੇ ਜਿਲ੍ਹੇ ਅੰਦਰ ਹੀ ਸਰਕਾਰੀ ਨਰਸ਼ਰੀ ਤਿਆਰ ਕੀਤੀ ਜਾਵੇਗੀ ਤਾਂ ਜੋ ਬਾਗਵਾਨਾ ਨੂੰ ਫਲਾਂ ਦੇ ਬੂਟੇਆਂ ਦੀ ਪਨੀਰੀ ਸਰਕਾਰੀ ਰੇਟਾਂ ਤੇ ਆਸਾਨੀ ਨਾਲ ਮਿਲ ਸਕੇ।ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਥਾਨਕ ਸਵੀਮਿੰਗ ਪੁਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਬਲਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ, ਡਾ. ਦਰਸ਼ਨ ਪਾਲ ਡਿਪਟੀ ਡਾਇਰੈਕਟਰ ਬਾਗਬਾਨੀ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ, ਗੁਰਸ਼ਰਨ ਸਿੰਘ ਵਣ ਮੰਡਲ ਅਫ਼ਸਰ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਅਗਾਹ ਵਧੂ ਕਿਸਾਨ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਵੱਧ ਤੋਂ ਵੱਧ ਕੈਂਪ ਲਗਾ ਕੇ ਬਾਗਬਾਨਾਂ ਨੂੰ ਉਤਸਾਹਿਤ ਕੀਤਾ ਜਾਵੇਗਾ ਅਤੇ ਇਨ੍ਹਾਂ ਜਾਗਰੂਕ ਕੈਂਪਾਂ ਵਿੱਚ ਕਿਸ਼ਾਨਾਂ ਨੂੰ ਬਾਗਬਾਨੀ ਦੇ ਨਾਲ ਨਾਲ ਹੋਰ ਵੀ ਸਹਾਇਕ ਕਿੱਤੇ ਸੁਰੂ ਕਰ ਕੇ ਵਧੇਰੇ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੰਢੀ ਖੇਤਰ ਵਿੱਚ ਡਰਿੱਪ ਮਾਈਕਰੋ ਇਰੀਗੇਸ਼ਨ/ ਡਰਿੱਪ ਸਪਰਿੰਕਲਰ ਰਾਹੀਂ ਸਿੰਚਾਈ ਦੀਆਂ ਬਿਹਤਰ ਸਹੂਲਤਾਂ ਮੁਹਈਆ ਕਰਨ ਅਤੇ ਭੂਮੀ ਸੁਧਾਰ ਲਈ, ਭੂਮੀ ਰੱਖਿਆ ਵਿਭਾਗ ਪਠਾਨਕੋਟ ਵੱਲੋਂ 1 ਕਰੋੜ ਰੁਪਏ ਦੀ ਯੋਜਨਾ ਬਣਾ ਕੇ ਸਰਕਾਰ ਨੂੰ ਭੇਜੀ ਗਈ ਹੈ।ਉਨ੍ਹਾਂ ਨੇ ਖੇਤੀਬਾੜੀ ਨਾਲ ਸਬੰਧਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣ। ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਪੀਲੀ ਕੁੰਗੀ ਦੀ ਬਿਮਾਰੀ ਦੀ ਰੋਕਥਾਮ ਲਈ ਵਿਭਾਗ ਵੱਲੋਂ ਤਿਆਰ ਕੀਤੀਆਂ ਗਈਆਂ ਟੀਮਾਂ ਬਲਾਕਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਖੇਤੀਬਾੜੀ ਨਾਲ ਸਬੰਧਿਤ ਸਕੀਮਾਂ ਬਾਰੇ ਦੱਸ ਕੇ ਜਾਗਰੂਕ ਕੀਤਾ ਜਾ ਰਿਹਾ ਹੈ ।ਉਨ੍ਹਾਂ ਦੱਸਿਆ ਕਿ ਜੋ ਕਿਸ਼ਾਨ ਮੂੰਗੀ ਦੀ ਫਸਲ ਲਗਾਉਣਾ ਚਾਹੂੰਦੇ ਹਨ ਉਹ ਖੇਤੀ ਬਾੜੀ ਦਫਤਰ ਤੋਂ ਬੀਜ ਪ੍ਰਾਪਤ ਕਰ ਸਕਦਾ ਹੈ।ਮੀਟਿੰਗ ਵਿੱਚ ਹਾਜਰ ਅਧਿਕਾਰੀਆਂ ਨੇ ਆਪਣੇ ਆਪਣੇ ਵਿਭਾਗ ਵੱਲੋਂ ਕੀਤੀ ਗਈ ਕਾਰਗੁਜਾਰੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply