Monday, July 1, 2024

ਸਭਰਾਂ ਦੀ ਖਸਤਾਹਾਲ ਟੈਂਕੀ ਨੂੰ ਹਟਾ ਕੇ ਨਵੀਂ ਟੈਂਕੀ ਬਣਵਾਉਣ ਦੀ ਮੰਗ

PPN2802201611ਪੱਟੀ, 28 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਸਬ ਡਵੀਜ਼ਨ ਪੱਟੀ ਦੇ ਪਿੰਡ ਸਭਰਾਂ ਵਿਖੇ ਲੋਕਾਂ ਨੂੰ ਪਾਣੀ ਮੁਹੱਈਆ ਕਰਵਾਉਣ ਲਈ ਬਣੀ ਪਾਣੀ ਦੀ ਟੈਂਕੀ ਦੇ ਖਸਤਾ ਹਾਲ ਹੋਣ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਸੋਨੂੰ ਸਿੰਘ ਸੇਖੋਂ, ਡਾ: ਗੁਰਜਿੰਦਰ ਸਿੰਘ, ਦਿਲਬਾਗ ਸਿੰਘ ਸੈਕਟਰੀ, ਡਾ: ਕਸ਼ਮੀਰ ਸਿੰਘ, ਗੁਰਭੇਜ ਸਿੰਘ ਸੰਧੂ ਅਤੇ ਮਿੱਟੂ ਸਿੱਧੂ ਨੇ ਦੱਸਿਆ ਕਿ ਪਾਣੀ ਦੀ ਟੈਂਕੀ ਕਾਫੀ ਪੁਰਾਣੀ ਹੋਣ ਕਾਰਨ ਬੇਹੱਦ ਖਸਤਾ ਹਾਲਤ ਵਿੱਚ ਹੈ, ਜੋ ਕਦੇ ਵੀ ਡਿੱਗ ਸਕਦੀ ਹੈ। ਇਸ ਦੀਆਂ ਵੀ ਪੌੜੀਆਂ ਟੁੱਟ ਚੁੱਕੀਆਂ ਹਨ ਅਤੇ ਸੁਰੱਖਿਆ ਗਾਰਡ ਦੇ ਕਮਰੇ ਦਾ ਲੈਂਟਰ ਵੀ ਕਈ ਥਾਵਾਂ ਤੋਂ ਟੁੱਟਿਆ ਹੋਇਆ ਹੈ, ਜਿਸ ਕਾਰਨ ਛੱਤ ਤੋਂ ਸੀਮੈਂਟ ਦੇ ਟੁਕੜੇ ਡਿੱਗਦੇ ਰਹਿੰਦੇ ਅਤੇ ਸੁਰੱਖਿਆ ਗਾਰਡ ਨੂੰ ਰੋਜ਼ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਸਮੂਹ ਪਿੰਡ ਵਾਸੀਆਂ ਨੇ ਡਿਪਟੀ ਕਮਿਸ਼ਨਰ ਤਰਨਤਾਰਨ ਅਤੇ ਐਸਡੀਓ ਤੋਂ ਮੰਗ ਕੀਤੀ ਕਿ ਪਿੰਡ ਦੀ ਖਸਤਾਹਾਲ ਟੈਂਕੀ ਨੂੰ ਹਟਾ ਕੇ ਨਵੀਂ ਟੈਂਕੀ ਬਣਵਾਈ ਜਾਵੇ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply