ਪੱਟੀ, 28 ਫਰਵਰੀ (ਰਣਜੀਤ ਸਿੰਘ ਮਾਹਲਾ)-ਆਮ ਆਦਮੀ ਪਾਰਟੀ ਨੇ ਦਿੱਲੀ ਵਿਖੇ ਆਪਣੀ ਇਕ ਸਾਲਾ ਸਰਕਾਰ ਦੌਰਾਨ ਜਿਸ ਤਰ੍ਹਾਂ ਲੋਕਾਂ ਦਾ ਘਾਣ ਕੀਤਾ ਹੈ ਉਸਤੋਂ ਪੰਜਾਬ ਵਾਸੀ ਵਾਕਿਫ ਹਨ ਅਤੇ ਉਹ ਕਦੇ ਵੀ ‘ਆਪ’ ਦੇ ਹੱਥ ਪੰਜਾਬ ਦੀ ਵਾਗਡੋਰ ਨਹੀਂ ਸੌਂਪਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਪ੍ਰੀਤ ਸਿੰਘ ਸੰਧੂ ਯੂਥ ਪ੍ਰਧਾਨ ਲੋਕ ਸਭਾ ਹਲਕਾ ਖਡੂਰ ਸਾਹਿਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸੰਧੂ ਨੇ ਕਿਹਾ ਕਿ ‘ਆਪ’ ਦਾ ਪੰਜਾਬ ਅੰਦਰ ਅਧਾਰ ਬਿਲਕੁਲ ਖੋਖਲਾ ਹੈ ਅਤੇ ਅਰਵਿੰਦ ਕੇਜ਼ਰੀਵਾਲ ਦੀ ਪੰਜਾਬ ਫੇਰੀ ਵੀ ਇਸਨੂੰ ਮਜ਼ਬੂਤ ਨਹੀਂ ਕਰ ਸਕਦੀ। ਅਰਵਿੰਦ ਕੇਜ਼ਰੀਵਾਲ ਨੇ ਦਿੱਲੀ ਚੋਣਾਂ ਤੋਂ ਪਹਿਲਾ ਉੱਥੋਂ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ, ਉਹ ਸਭ ਫੋਕੇ ਸਾਬਿਤ ਹੋਏ ਅਤੇ ਹੁਣ ਕੇਜ਼ਰੀਵਾਲ ਪੰਜਾਬ ਵਿੱਚ ਲੋਕਾਂ ਨਾਲ ਉਹੀ ਫੋਕੇ ਵਾਅਦੇ ਕਰਕੇ ਲੋਕਾਂ ਨੂੰ ਮੂਰਖ ਬਣਾਉਣ ਵਿੱਚ ਲੱਗਾ ਹੈ, ਪਰ ਲੋਕ ਉਸਦੀਆਂ ਗੱਲਾਂ ਵਿੱਚ ਨਹੀਂ ਆਉਣਗੇ ਕਿਉਂਕਿ ਲੋਕ ਉਸਦੀ ਅਸਲੀਅਤ ਜਾਣ ਚੁੱਕੇ ਹਨ
Check Also
ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …
Punjab Post Daily Online Newspaper & Print Media