Monday, July 1, 2024

ਪਿੰਡ ਮਾਹਣੇਕੇ ਦੇ 15 ਟਕਸਾਲੀ ਕਾਂਗਰਸੀ ਪਰਿਵਾਰਾਂ ਨੇ ਅਕਾਲੀ ਦਲ ਦਾ ਪੱਲਾ ਫੜਿਆ

PPN2802201617

ਅਮ੍ਰਿਤਸਰ, 28 ਫਰਵਰੀ (ਹਰਦਿਆਲ ਸਿੰਘ ਭੈਣੀ) – ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦ ਪਿੰਡ ਮਾਹਣੇਕੇ ਦੇ 15 ਟਕਸਾਲੀ ਪਰਿਵਾਰਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਮਾਰਕੀਟ ਕਮੇਟੀ ਖੇਮਕਰਨ ਦੇ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ ਅਤੇ ਸਰਪੰਚ ਹਰਦੀਪ ਸਿੰਘ ਛੰਨਾ ਦੀ ਪ੍ਰੇਰਣਾ ਸਦਕਾ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਬਾਪੂ ਸਰਦੂਲ ਸਿੰਘ, ਪ੍ਰਤਾਪ ਸਿੰਘ, ਅਮਰੀਕ ਸਿੰਘ, ਬਲਬੀਰ ਸਿੰਘ, ਗੁਰਜੀਤ ਸਿੰਘ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਲਖਬੀਰ ਸਿੰਘ, ਭਜਨ ਸਿੰਘ, ਬਲਜੀਤ ਸਿੰਘ, ਕੁਲਦੀਪ ਸਿੰਘ, ਗੋਪੀ, ਭਗਵੰਤ ਸਿੰਘ ਠੇਕੇਦਾਰ ਆਦਿ ਨੂੰ ਵਿਰਸਾ ਸਿੰਘ ਵਲਟੋਹਾ ਨੇ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵਲਟੋਹਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਮਾੜੀਆਂ ਨੀਤੀਆਂ ਤੋਂ ਦੁਖੀ ਹੋ ਕੇ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜੋ ਆਪਣੇ ਵਰਕਰਾਂ ਨੂੰ ਸਮੇਂ ਸਮੇਂ ‘ਤੇ ਮਾਨ ਸਨਮਾਨ ਦਿੰਦੀ ਹੈ ।ਉਨਾਂ ਦਾਅਵਾ ਕੀਤਾ ਕਿ ਆਉਣ ਵਾਲ਼ੀਆਂ 2017 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਪੰਜਾਬ ਵਿਚੋਂ ਨਾਮੋ ਨਿਸ਼ਾਨ ਮਿਟ ਜਾਵੇਗਾ ਅਤੇ ਅਕਾਲੀ ਦਲ ਲਗਾਤਾਰ ਤੀਜੀ ਵਾਰ ਸੱਤਾ ਹਾਸਲ ਕਰੇਗੀ।
ਇਸ ਮੌਕੇ ਸਰਪੰਚ ਸਰਬਜੀਤ ਸਿੰਘ ਮਾਹਣੇਕੇ, ਬਾਊ ਰਾਮ ਅਲਗੋਂ, ਬਲਜਿੰਦਰ ਸਿੰਘ ਛੀਨਾ, ਗੁਰਮੁੱਖ ਸਿੰਘ ਸੈਕਟਰੀ, ਕਪੂਰ ਸਿੰਘ ਨਿੱਕੀ ਅਲਗੋਂ, ਬੋਹੜ ਸਿੰਘ ਅਲਗੋਂ, ਬਲਦੇਵ ਸਿੰਘ ਮਾਹਣੇਕੇ ਆਦਿ ਹਾਜਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply