
ਬਟਾਲਾ, 29 ਫਰਵਰੀ (ਨਰਿੰਦਰ ਸਿੰਘ ਬਰਨਾਲ)- ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ 1 ਮਾਰਚ ਨੂੰ ਬਟਾਲਾ ਸ਼ਹਿਰ ‘ਚ ਸੰਗਤ ਦਰਸ਼ਨ ਕਰ ਰਹੇ ਹਨ, ਜਿਸ ਦੌਰਾਨ ਉੱਪ ਮੁੱਖ ਮੰਤਰੀ ਸ. ਬਾਦਲ ਬਟਾਲਾ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣਨ ਦੇ ਨਾਲ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਤਕਸੀਮ ਕਰਨਗੇ।
ਸੰਗਤ ਦਰਸ਼ਨ ਪ੍ਰੋਗਰਾਮ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਬਟਾਲਾ ਦੇ ਐੱਸ.ਐੱਸ.ਪੀ. ਸ. ਦਿਲਜਿੰਦਰ ਸਿੰਘ ਢਿਲੋਂ, ਐੱਸ.ਡੀ.ਐੱਮ. ਸ੍ਰੀ ਸੌਰਬ ਅਰੋੜਾ, ਡੀ.ਐੱਸ.ਪੀ. ਜੇ.ਐੱਸ. ਸੰਧੂ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਪੀ.ਐੱਸ. ਟਿਵਾਣਾ ਤੇ ਹੋਰ ਅਧਿਕਾਰੀਆਂ ਵੱਲੋਂ ਅੱਜ ਡਾਇਮੰਡ ਰਿਜ਼ਾਰਟ ਦਾ ਦੌਰਾ ਕੀਤਾ ਗਿਆ। ਸੰਗਤ ਦਰਸ਼ਨ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ ਨੇ ਦੱਸਿਆ ਕਿ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ 1 ਮਾਰਚ ਨੂੰ ਸਵੇਰੇ 11 ਡਾਇਮੰਡ ਰਿਜ਼ਾਰਟ ਬਟਾਲਾ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਸ਼ੁਰੂ ਕਰਨਗੇ। ਉਨ੍ਹਾਂ ਦੱਸਿਆ ਕਿ ਸੰਗਤ ਦਰਸ਼ਨ ਦੌਰਾਨ ਉੱਪ ਮੁੱਖ ਮੰਤਰੀ ਸ. ਬਾਦਲ ਵੱਲੋਂ ਬਟਾਲਾ ਸ਼ਹਿਰ ਅਤੇ ਬਟਾਲਾ ਹਲਕੇ ਦੇ ਸਾਰੇ 81 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀ ਰਾਸ਼ੀ ਤਕਸੀਮ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੰਗਤ ਦਰਸ਼ਨ ਦੌਰਾਨ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਵੀ ਦੱਸਣਗੇ ਅਤੇ ਮੌਕੇ ‘ਤੇ ਹਾਜ਼ਰ ਸਾਰੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਕੋਲੋਂ ਉਨ੍ਹਾਂ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕਰਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸੁਭਾਸ਼ ਓਹਰੀ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਸਤਿੰਦਰਪਾਲ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਮਨਦੀਪ ਸਿੰਘ ਸੰਧੂ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਕੰਵਲਜੀਤ ਸਿੰਘ ਪਵਾਰ ਚੇਅਰਨਮੈਨ ਬਲਾਕ ਸੰਮਤੀ ਕਾਦੀਆਂ, ਇਕਬਾਲ ਸਿੰਘ ਸਹਿਮੀ ਵੀ ਹਾਜ਼ਰ ਸਨ।
Punjab Post Daily Online Newspaper & Print Media