Tuesday, September 8, 2026

ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ 5 ਮਾਰਚ ਨੂੰ

ਬਠਿੰਡਾ, 29 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸਨ ਜਿਲ੍ਹਾ ਬਠਿੰਡਾ ਵਲੋਂ ਹਰ ਸਾਲ ਦੀ ਤਰ੍ਹਾ ਸਰਬੱਤ ਦੇ ਭਲੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਅਰੰਭ ਕੀਤੇ ਜਾ ਰਹੇ ਹਨ, ਜੋ ਕਿ 3 ਮਾਰਚ ਦਿਨ ਵੀਰਵਾਰ ਤੋਂ ਪ੍ਰਕਾਸ਼ ਹੋਣਗੇ ਅਤੇ 5 ਮਾਰਚ ਦਿਨ ਸ਼ਨੀਚਰਵਾਰ ਦੀ ਸਵੇਰੇ 10/30 ਵਜੇ ਭੋਗ ਪਾਏ ਜਾਣਗੇ। ਸਰਬੱਤ ਦੇ ਭੱਲੇ ਦੀ ਅਰਦਾਸ ਕਰਨ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਏਗਾ। ਇਸ ਬਾਰੇ ਜਾਣਕਾਰੀ ਐਸੋਸੀਏਸ਼ਨ ਦੇ ਪ੍ਰੈਸ ਸਕੱਤਰ ਵੇਦ ਪ੍ਰਕਾਸ਼ ਸ਼ਰਮਾ ਵਲੋਂ ਦਿੱਤੀ ਗਈ। ਉਨ੍ਹਾਂ ਨੇ ਸਮੂਹ ਪੁਲਿਸ ਪੈਨਸ਼ਰਜ਼ਾਂ ਅਤੇ ਵਿਧਵਾਵਾਂ ਪੈਨਸਰਜ਼ ਦੇ ਪਰਿਵਾਰਾਂ ਨੂੰ ਵੀ ਇਸ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

Check Also

ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

   9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …

Leave a Reply