Saturday, June 29, 2024

ਮੱਛੀ ਪਾਲਣ ਧੰਦਾ ਕਿਸਾਨਾਂ ਅਤੇ ਬੇਰੋਜਗਾਰ ਨੋਜਵਾਨਾਂ ਲਈ ਕਮਾਈ ਦਾ ਵਧੀਆ ਸਾਧਨ- ਰੰਧਾਵਾ

ਪਠਾਨਕੋਟ, 29 ਫਰਵਰੀ (ਪ.ਪ)- ਮੱਛੀ ਪਾਲਣ ਧੰਦਾ ਕਿਸਾਨਾਂ ਅਤੇ ਬੇਰੋਜਗਾਰ ਨੋਜਵਾਨਾਂ ਲਈ ਕਮਾਈ ਦਾ ਵਧੀਆ ਸਾਧਨ ਹੈ ਅਤੇ ਵਿਭਾਗ ਵਲੋਂ ਸਮੇਂ-ਸਮੇਂ ਤੇ ਟ੍ਰੇਨਿੰਗ ਕੈਂਪ ਲਗਾ ਕੇ ਮੱਛੀ ਪਾਲਣ ਧੰਦਾ ਸੁਰੂ ਕਰਨ ਵਾਲੇ ਲੋਕਾਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ। ਇਹ ਜਾਣਕਾਰੀ ਮੱਛੀ ਪਾਲਣ ਵਿਭਾਗ ਦੇ ਜਿਲ੍ਹਾ ਪਠਾਨਕੋਟ ਦੇ ਸੀਨੀਅਰ ਮੱਛੀ ਪਾਲਣ ਅਧਿਕਾਰੀ ਗੁਰਿੰਦਰ ਸਿੰਘ ਰੰਧਾਵਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਾਲ ਦੇ ਦੋਰਾਨ ਵਿਭਾਗ ਵਲੋਂ 24 ਹੈਕਟੇਅਰ ਖੇਤਰ ਮੱਛੀ ਪਾਲਣ ਅਧੀਨ ਲਿਆਉਣ ਲਈ ਟੀਚਾ ਮਿੱਥਿਆ ਗਿਆ ਸੀ ਜਿਸ ਦੇ ਅਧੀਨ ਹੁਣ ਤੱਕ 20.40 ਹੈਕਟੇਅਰ ਖੇਤਰ ਮੱਛੀ ਪਾਲਣ ਅਧੀਨ ਲਿਆਉਦਾ ਗਿਆ ਹੈ ਅਤੇ ਮਿੱਥਿਆ ਟੀਚਾ ਵੀ ਨਿਰਧਾਰਿਤ ਸਮੇਂ ਅੰਦਰ ਹੀ ਪੂਰਾ ਕਰ ਲਿਆ ਜਾਵੇਗਾ।
ਮੱਛੀ ਪਾਲਣ ਅਧਿਕਾਰੀ ਗੁਰਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੇ ਕਿਸਾਨਾਂ ਨੂੰ ਮੱਛੀ ਪਾਲਣ ਦੇ ਧੰਦੇ ਵੱਲ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਨਾਨ ਵਾਟਰ ਲਾਗਡ ਏਰੀਏ ਵਿੱਚ ਮੱਛੀ ਪਾਲਣ ਲਈ ਨਵਾਂ ਤਲਾਬ ਤਿਆਰ ਕਰਨ ਤੇ 4 ਲੱਖ ਰੁਪਏ ਪ੍ਰਤੀ ਹੈਕਟੇਅਰ ਦੀ ਯੂਨਿਟ ਖਰਚ ਤੇ 50 ਪ੍ਰਤੀਸ਼ਤ ਸਬਸਿਡੀ ਕਿਸਾਨਾਂ ਨੂੰ ਦੇਣੀ ਪ੍ਰਵਾਨ ਕੀਤੀ ਹੈ। ਇਸ ਤਰਾਂ ਜਿਲ੍ਹੇ ਵਿੱਚ 15 ਏਕੜ ਖੇਤਰ ਵਿੱਚ ਸਬਸਿਡੀ ਦੇਣ ਦੀ ਤਜਵੀਜ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜਿਲ੍ਹੇ ਵਿੱਚ 150 ਹੈਕਟੇਅਰ ਰਕਬੇ ਵਿੱਚ ਮੱਛੀ ਪਾਲਣ ਦਾ ਕੰਮ ਚਲ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਵਿਭਾਗ ਵਲੋਂ ਸਮੇਂ ਸਮੇਂ ਤੇ 5 ਰੋਜਾ ਮੱਛੀ ਪਾਲਣ ਟ੍ਰੇਨਿੰਗ ਕੈਂਪ ਲਗਾ ਕੇ ਮੱਛੀ ਪਾਲਣ ਅਤੇ ਨਵੇਂ ਮੱਛੀ ਪਾਲਣ ਪਾਊਂਡ ਬਣਾਉਣ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ, ਜਿਸ ਦੇ ਤਹਿਤ 93 ਵਿਅਕਤੀਆਂ ਨੂੰ ਟ੍ਰੇਨਿੰਗ ਦਿੱਤੀ ਗਈ ਹੈ। ਉਨ੍ਹਾਂ ਦੱਸਿਆਂ ਕਿ ਮੱਛੀ ਪਾਲਣ ਕਿੱਤੇ ਨੂੰ ਸੁਰੂ ਕਰਨ ਦੇ ਚਾਹਵਾਨ ਆਪਣੀ ਜਮੀਨ ਵਿੱਚ ਪਾਊਂਡ ਬਣਾ ਕੇ ਜਾ ਫਿਰ ਪੰਚਾਇਤੀ ਪਾਊਂਡ ਨੂੰ 10 ਸਾਲ ਲਈ ਠੇਕੇ ਤੇ ਲੈ ਕੇ ਵੀ ਮੱਛੀ ਪਾਲਣ ਦਾ ਧੰਦਾ ਸੁਰੂ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਕੈਂਪ ਦੇ ਦੋਰਾਨ ਪੰਜਾਬ ਸਰਕਾਰ ਵਲੋਂ ਮੱਛੀ ਪਾਲਣ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦੇ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply