Tuesday, September 29, 2026

ਠਾਠ ਨਾਨਕਸਰ ਬੜੂੰਦੀ ਵਿਖੇ 26 ਰੋਜ਼ਾ ਧਾਰਮਿਕ ਸਮਾਗਮ ਅੱਜ ਤੋਂ

PPN2902201607

ਸੰਦੌੜ, 29 ਫਰਵਰੀ (ਹਰਮਿੰਦਰ ਸਿੰਘ ਭੱਟ)- ਸੰਤ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਦੀ ਖ਼ੁਸ਼ੀ ‘ਚ ਉਨ੍ਹਾਂ ਦੇ ਨਾਨਕੇ ਪਿੰਡ ਬੜੂੰਦੀ ਵਿਖੇ ਸੰਤ ਜਗੀਰ ਸਿੰਘ ਬੜੂੰਦੀ ਵਾਲਿਆਂ ਦੇ ਤਪ ਅਸਥਾਨ ‘ਤੇ 26 ਰੋਜ਼ਾ ਸਮਾਗਮ ਸੰਤ ਧੰਨਾ ਸਿੰਘ ਬੜੂੰਦੀ ਵਾਲਿਆਂ ਦੀ ਦੇਖ-ਰੇਖ ‘ਚ ਅੱਜ ਤੋਂ ਸ਼ੁਰੂ ਹੋ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਮੁੱਖ ਬੁਲਾਰੇ ਭਾਈ ਦਵਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ ‘ਚ ਦਿਨ ਵੇਲੇ ਸ੍ਰੀ ਅਖੰਡ ਪਾਠਾਂ ਤੇ ਰਾਤ ਨੂੰ ਮਹਾਂ ਸੰਪਟ ਅਖੰਡ ਪਾਠ ਤੁਕ-ਤੁਕ ਵਾਲੇ ਸ਼ੁਰੂ ਕਰਵਾਏ ਜਾ ਰਹੇ ਹਨ ਉਨ੍ਹਾਂ ਦੱਸਿਆ ਕਿ ਪਾਠਾਂ ਦੇ ਭੋਗ 26 ਮਾਰਚ ਦੀ ਰਾਤ 8 ਵਜੇ ਪੈਣਗੇ। ਇਸ ਦਿਨ ਹੀ ਦਿਨ ਵੇਲੇ ਪਿੰਡ ਬੜੂੰਦੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਪਾਠਾਂ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਪ੍ਰਚਾਰਕਾਂ, ਕੀਰਤਨੀਏ ਜਥਿਆਂ ਵੱਲੋਂ ਦੀਵਾਨ ਅਤੇ ਰੂਹਾਨੀ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ। ਇਸ ਮੌਕੇ ਭਾਈ ਈਸ਼ਰ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਜਸਵੀਰ ਸਿੰਘ, ਭਾਈ ਅਮਰੀਕ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਕਮਲ ਸਿੰਘ, ਭਾਈ ਨਵਜੋਤ ਸਿੰਘ, ਭਾਈ ਜਸਵੀਰ ਸਿੰਘ ਲੱਡੂ, ਭਾਈ ਮੇਜਰ ਸਿੰਘ, ਭਾਈ ਕਮਲਜੀਤ ਸਿੰਘ, ਭਾਈ ਸੋਨੂੰ ਸਿੰਘ, ਭਾਈ ਕੰਵਲਜੀਤ ਸਿੰਘ, ਭਾਈ ਪ੍ਰਭਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply