
ਅੰਮ੍ਰਿਤਸਰ, 3 ਮਈ (ਜਸਬੀਰ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਵਿੱਚ ਇੱਕ ਵਰਕਸ਼ਾਪ ਕੁਦਰਤੀ ਆਫ਼ਤਾਂ ਦਾ ਸਾਹਮਣਾਂ ਵਿਸ਼ੇ ਤੇ ਆਯੋਜਿਤ ਕੀਤੀ ਗਈ। ਇਹ ਵਰਕਸ਼ਾਪ ਸ਼੍ਰੀਮਾਨ ਸੁਰਜੀਤ ਸ਼ਰਮਾ ਦੁਆਰਾ ਲਗਾਈ ਗਈ ਜੋ ਸ਼ਿਵਲ ਡਿਫੈਂਸ ਦੇ ਡਿਪਟੀ ਚੀਫ਼ ਵਾਰਡਨ ਹਨ। ਇਹ ਵਰਕਸ਼ਾਪ ਕੁਦਰਤੀ ਆਫ਼ਤਾਂ ਤੇ ਉਨ੍ਹਾਂ ਦੇ ਪ੍ਰਭਾਵਾਂ ਨਾਲ ਸੰਬੰਧਿਤ ਸੀ । ਉਨ੍ਹਾਂ ਨੇ ਸਾਨੂੰ ਇਸ ਤੋਂ ਬਚਾਅ ਦੇ ਵੱਖਸ਼ਵੱਖ ਢੰਗਾਂ ਨੂੰ ਅਪਨਾਉਣ ਲਈ ਕਿਹਾ। ਜਿਸ ਨਾਲ ਵੱਧ ਤੋਂ ਵੱਧ ਜਾਨਸ਼ਮਾਲ ਦਾ ਬਚਾਅ ਹੋ ਸਕੇ। ਉਨ੍ਹਾਂ ਨੇ ਕੁਦਰਤੀ ਆਫ਼ਤਾਂ ਦੀਆਂ ਵੱਖਸ਼ਵੱਖ ਕਿਸਮਾਂ ਬਾਰੇ ਦੱਸਿਆ ਤੇ ਸਭ ਤੋਂ ਜ਼ਿਆਦਾ ਗੰਭੀਰ ਸਮੱਸਿਆ ਨਸ਼ਿਆਂ ਦੇ ਰੁਝਾਨ ਬਾਰੇ ਵੀ ਕਈ ਉਦਾਹਰਨਾਂ ਤੇ ਕਾਰਨਾਂ ਤੇ ਚਾਨਣਾ ਪਾਇਆ। ਸਕੂਲ ਵਿਚ ਕਿਸੇ ਵੀ ਕੁਦਰਤੀ ਬਿਪਤਾ ਨਾਲ ਨਜਿੱਠਣ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਟਰੇਨਿੰਗ ਬਹੁਤ ਜ਼ਰੂਰੀ ਹੈ। ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ: ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਸਕੂਲ ਦੇ ਪ੍ਰਬੰਧਕ ਡਾ: ਕੇ.ਐਨੱ. ਕੌਲ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਸਕੂਲ ਨੂੰ ਇਹੋ ਜਿਹੀਆਂ ਵਰਕਸ਼ਾਪ ਲਗਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿ ਇਨ੍ਹਾਂ ਕੁਦਰਤੀ ਆਫ਼ਤਾਂ ਦਾ ਡੱਟ ਕੇ ਸਾਹਮਣਾ ਕੀਤਾ ਜਾਵੇ।ਸਕੂਲ ਦੇ ਮਾਣਯੋਗ ਪ੍ਰਿੰਸੀਪਲ ਡਾ: ਨੀਰਾ ਸ਼ਰਮਾ ਨੇ ਸ਼੍ਰੀਮਾਨ ਸੁਰਜੀਤ ਸ਼ਰਮਾ ਦਾ ਇਸ ਜਾਣਕਾਰੀ ਭਰਪੂਰ ਲੈਕਚਰ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਆਏ ਮਹਿਮਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਤੱਤਕਲੀਨ ਹਲਾਤਾਂ ਦਾ ਸਾਮ੍ਹਣਾ ਕਰਨ ਲਈ ਸਦਾ ਹੀ ਤਿਆਰਸ਼ਬਰਸ਼ਤਿਆਰ ਰਹਿਣਾ ਚਾਹੀਦਾ ਹੈ। ਸਾਨੂੰ ਸਕੂਲਾਂ ਵਿੱਚ ਇਸ ਬਾਰੇ ਬੜੇ ਹੀ ਠਰ੍ਹੰਮੇਂ ਨਾਲ ਸੋਚਣ ਦੀ ਲੋੜ ਹੈ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media