Saturday, June 29, 2024

 ਯੂਨੀਵਰਸਿਟੀ ‘ਚ ਵਿਸ਼ਵੀਕਰਨ ਦੇ ਯੁੱਗ ਵਿੱਚ ਗਦਰ ਲਹਿਰ ਵਿਸ਼ੇ ‘ਤੇ ਸੈਮੀਨਾਰ

ਅੰਮ੍ਰਿਤਸਰ, 29 ਫਰਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ਵੀਕਰਨ ਦੇ ਯੁਗ ਵਿਚ ਗਦਰ ਲਹਿਰ ਵਿਸ਼ੇ ਤੇ ਇੱਕ ਦਿਨਾਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਯੂਨੀਵਰਸਿਟੀ ਦੇ ਚੇਅਰ ਫਾਰ ਸਟੱਡੀ ਆਫ ਗਦਰ ਮੂਵਮੈਂਟ ਵੱਲੋ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਕਰਵਾਏ ਗਏ ਇਸ ਸੈਮੀਨਾਰ ਵਿਚ 20 ਤੋ ਵੱਧ ਸਕਾਲਰਾਂ ਨੇ ਭਾਗ ਲਿਆ ਅਤੇ ਖੋਜ਼ ਪਰਚੇ ਪੇਸ਼ ਕੀਤੇ। ਵਾਂਈਸ ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਨੇ ਇਸ ਦੀ ਪ੍ਰਧਾਨਗੀ ਕੀਤੀ ਜਦ ਕਿ ਪ੍ਰਸਿਧ ਪੰਜਾਬੀ ਲੇਖਕ ਸ੍ਰੀ. ਵਿਰਆਮ ਸਿੰਘ ਸੰਧੂ ਨੇ ਕੁੰਜੀਵਤ ਭਾਸ਼ਣ ਦਿੱਤਾ। ਚੇਅਰ ਦੇ ਪ੍ਰੋਫੈਸਰ ਡਾ. ਸੁਖਦੇਵ ਸਿੰਘ ਸੋਹਲ ਨੇ ਮੁਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆ ਕਿਹਾ। ਰਜਿਸਟਰਾਰ ਪ੍ਰੋ. ਸ਼ਰਨਜੀਤ ਸਿੰਘ ਢਿੱਲੋ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਪਟਿਆਲਾ ਤੋ ਪ੍ਰੋ. ਨਾਜ਼ਰ ਸਿੰਘ, ਪ੍ਰੋ ਰਾਜ ਕੁਮਾਰ ਹੰਸ, ਪ੍ਰੋ. ਏ.ਐਸ ਸਿੱਧੂ , ਪ੍ਰੋ ਜ਼ੋਗਿੰਦਰ ਸਿੰਘ, ਪ੍ਰੋ. ਪ੍ਰਮਿੰਦਰ ਸਿੰਘ ਅਤੇ ਡਾ. ਜਸਬੀਰ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਅਤੇ ਖੋਜਾਰਥੀ ਸ਼ਾਮਲ ਹੋਏ।
ਸ੍ਰੀ. ਸੰਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਭਾਰਤ ਦੀ ਅਜ਼ਾਦੀ ਦਾ ਸੰਘਰਸ਼ ਇਤਿਹਾਸ ਵਿਚ ਮਹੱਤਵਪੂਰਨ ਸਥਾਨ ਰੱਖਦਾ ਹੈ ਜੋ ਕਿ ਵਿਸਵ ਵਿਚ ਇਕਸਾਰਤਾ ਦਾ ਸੰਦੇਸ਼ ਦਿੰਦਾ ਹੈ। ਉਨਾਂ ਕਿਹਾ ਕਿ ਇਸ ਸੰਘਰਸ਼ ਵਿਚ ਧਰਮ ਅਤੇ ਜਾਤ ਤੋ ਉੱਚਾ ਉਠ ਕੇ ਹਰ ਗਦਰੀ ਨੇ ਆਪਣਾ ਯੋਗਦਾਨ ਦਿੱਤਾ ਅਤੇ ਬ੍ਰਿਟਿਸ਼ ਸਮਰਾਜ ਦੇ ਖਿਲਾਫ ਅਵਾਜ਼ ਬੁਲੰਦ ਕੀਤੀ। ਪ੍ਰੋ. ਬਰਾੜ ਨੇ ਕਿਹਾ ਕਿ ਸਾਨੂੰ ਅਜ਼ਾਦੀ ਘੁਲਾਟੀਆਂ ਦੀ ਕੁਰਬਾਨੀ ਨੁੰ ਨਹੀਂ ਭੁੱਲਣਾ ਚਾਹੀਦਾ ਜਿੰਨਾਂ ਦੀ ਬਦੌਲਤ ਸਾਨੂੰ ਅਜ਼ਾਦੀ ਮਿਲੀ ਹੈ ਉਨਾਂ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਨੂੰ ਅਜ਼ਾਦੀ ਘੁਲਾਟੀਆਂ ਦੀ ਕੁਰਬਾਨੀਆਂ ਬਾਰੇ ਦੱਸਣਾ ਚਾਹੀਦਾ ਹੈ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply