Friday, June 28, 2024

ਪ੍ਰਿੰਸੀਪਲ ਬਲਵਿੰਦਰ ਸਿੰਘ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ

PPN2902201618

ਅੰਮ੍ਰਿਤਸਰ, 29 ਫਰਵਰੀ (ਗੁਰਪ੍ਰੀਤ ਸਿੰਘ) -ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਬਲਵਿੰਦਰ ਸਿੰਘ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਨੇ ਕਿਹਾ ਕਿ ਬਲਵਿੰਦਰ ਸਿੰਘ ਆਪਣੀ ਲੰਮੀ ਤੇ ਬੇਦਾਗ ਸੇਵਾ ਦੌਰਾਨ ਜਿਸ ਸਕੂਲ ਵਿੱਚ ਵੀ ਰਹੇ ਉਸ ਵਿੱਚ ਵਿਦਿਆ ਦੇ ਪ੍ਰਸਾਰ ਦੇ ਨਾਲ-ਨਾਲ ਸਕੂਲ ਨੂੰ ਹੋਰ ਵੀ ਵੱਖ-ਵੱਖ ਗਤੀਵਿਧੀਆਂ ਵਿੱਚ ਬੁਲੰਦੀਆਂ ‘ਤੇ ਪਹੁੰਚਾਇਆ।ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਸਭ ਗੁਣ ਸੰਪੰਨ ਹੋਣ ਸਦਕਾ ਹੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾਇਰੈਕਟਰ ਆਫ ਸਪੋਰਟਸ ਵੀ ਨਿਯੁਕਤ ਕੀਤਾ ਗਿਆ ਜਿਸ ਵਿੱਚ ਇਨ੍ਹਾਂ ਨੇ ਬੜੀ ਸੁਹਿਰਦਤਾ ਨਾਲ ਆਪਣੇ ਜ਼ਿੰਮੇ ਲੱਗੀਆਂ ਸੇਵਾਵਾਂ ਨਿਭਾਇਆ ਹਨ।ਸ. ਬਲਵਿੰਦਰ ਸਿੰਘ ਨੂੰ ਸੇਵਾ-ਮੁਕਤ ਹੋਣ ਸਮੇਂ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਕੇਵਲ ਸਿੰਘ ਵਧੀਕ ਸਕੱਤਰ ਨੇ ਸਿਰੋਪਾਓ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ. ਮਨਿੰਦਰ ਮੋਹਣ ਸਿੰਘ ਤੇ ਸ. ਗੁਰਿੰਦਰਪਾਲ ਸਿੰਘ ਠਰੂ ਇੰਚਾਰਜ ਤੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply