Saturday, September 5, 2026

ਭਾਰਗਵ ਵਲੋਂ ਅਸ਼ੋਕ ਸ਼ਰਮਾ ਅਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

PPN2902201626

ਪੱਟੀ, 29 ਫਰਵਰੀ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਹਲਕਾ ਤਰਨਤਾਰਨ ਦੇ ਝਬਾਲ ਦੇ ਸਾਬਕਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ ਅਸ਼ੋਕ ਸ਼ਰਮਾ ਅਤੇ ਪਰਿਵਾਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਚਾਚਾ ਛਿੰਦੇ ਸ਼ਾਹ ਦੇ ਨੌਜਵਾਨ ਪੁੱਤਰ ਰਜੇਸ਼ ਸ਼ਰਮਾਰ ਦੀ ਅਚਾਨਕ ਮੌਤ ਹੋ ਗਈ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸੁਖਦੇਵ ਸਿੰਘ ਭਾਰਗਵ ਪ੍ਰਧਾਨ ਸ਼ਹਿਰੀ ਕਾਂਗਰਸ ਕਮੇਟੀ (ਤਰਨਤਾਰਨ) ਪਹੁੰਚੇ ਅਤੇ ਪਰਿਵਾਰ ਵਾਲਿਆਂ ਨੂੰ ਭਰੋਸਾ ਦਿੱਤਾ ਕਿ ਂਇਸ ਦੁੱਖ ਦੀ ਘੜੀ ਵਿੱਚ ਪੂਰੀ ਕਾਂਗਰਸ ਪਾਰਟੀ ਉਨ੍ਹਾ ਨਾਲ ਖੜੀ ਹੈ। ਇਸ ਮੌਕੇ ਡਾ: ਸੁਖਵਿੰਦਰ ਸਿੰਘ, ਇੰਜ: ਗੁਰਜੀਤ ਸਿੰਘ, ਰਾਕੇਸ਼ ਸ਼ਰਮਾ, ਗੁਰਭੇਜ ਸਿੰਘ, ਬਲਜੀਤ ਚਾਹਲ, ਜਸਬੀਰ ਸਿੰਘ ਠੱਠਗੜ੍ਹ ਆਦਿ ਨੇ ਵੀ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ।

Check Also

ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …

Leave a Reply