Wednesday, August 12, 2026

ਛੀਨਾ ਨੇ ਕੇਂਦਰੀ ਜਨਰਲ ਬਜਟ ਬਜਟ ਨੂੰ ਦੱਸਿਆ ਕਿਸਾਨਾਂ, ਗਰੀਬਾਂ ਤੇ ਔਰਤਾਂ ਲਈ ਲਾਹੇਵੰਦ

S. Rajinder Singh Chhina

ਅੰਮ੍ਰਿਤਸਰ, 29 ਫਰਵਰੀ (ਜਗਦੀਪ ਸਿੰਘ ਸੱਗੂ)- ਪੰਜਾਬ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪੰਜਾਬ ਦੇ ਬਜਟ ‘ਤੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਇਸ ਨੂੰ ਕਿਸਾਨਾਂ ਦੇ ਹੱਕ ਵਿੱਚ ਇਕ ਵਿਕਾਸ ਪੱਖੀ ਬਜਟ ਦੱਸਿਆ। ਉਨ੍ਹਾਂ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਦੁਆਰਾ ਪ੍ਰਸਤਾਵਿਤ ਬਜਟ ਵਿੱਚ ਗਰੀਬਾਂ ਅਤੇ ਔਰਤਾਂ ਦਾ ਖਾਸ ਧਿਆਨ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਬਜਟ ਨਾਲ ਦੇਸ਼ ਦੀ ਆਰਥਿਕ ਹਾਲਤ ਮਜ਼ਬੂਤ ਹੋਵੇਗੀ ਅਤੇ ਮੁੱਢਲੇ ਢਾਂਚੇ ਦੇ ਵਿਕਾਸ ਨੂੰ ਬਲ ਮਿਲੇਗਾ। ਸ: ਛੀਨਾ ਨੇ ਕਿਹਾ ਕਿ ਇਸ ਬਜਟ ਵਿੱਚ ਖੇਤੀਬਾੜੀ, ਪੇਂਡੂ ਵਿਕਾਸ, ਛੋਟੀ ਸਨਅਤ ਅਤੇ ਗਰੀਬ ਪਰਿਵਾਰਾਂ ਦੀ ਮਦਦ ਲਈ ਜੋ ਪ੍ਰਸਤਾਵ ਪੇਸ਼ ਕੀਤੇ ਹਨ, ਉਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਲਈ 36 ਹਜ਼ਾਰ ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ, ਜਿਸ ਨਾਲ ਇਸ ਖੇਤਰ ਦੇ ਵਿਕਾਸ ਨੂੰ ਪ੍ਰਫ਼ੁਲਿੱਤਾ ਮਿਲੇਗੀ। ਸ: ਛੀਨਾ ਨੇ ਗੁਰੂ ਗੋਬਿੰਦ ਸਿੰਘ ਦੇ 300 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਰਕਾਰ ਵੱਲੋਂ ਪ੍ਰਸਤਾਵਿਤ ਬਜਟ ਵਿੱਚ ਸ਼ਾਮਿਲ ਕਰਨ ‘ਤੇ ਸਰਕਾਰ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਬਜਟ ਵਿੱਚ ਖੇਤੀਬਾੜੀ ਵੱਲ ਖਾਸ ਧਿਆਨ ਦਿੱਤਾ ਗਿਆ ਹੈ, ਜਿਸ ਨਾਲ ਕਿਸਾਨਾਂ ਦੀ ਹਾਲਤ ਸੁਧਰੇਗੀ।
ਉਨ੍ਹਾਂ ਨੇ ਛੋਟੀ ਸਨਅਤ ਵਾਸਤੇ ਖਾਸ ਰੱਖੇ ਪੈਕੇਜ਼ ਸਬੰਧੀ ਲਾਹੇਵੰਦ ਕਦਮ ਦੱਸਿਆ। ਉਨ੍ਹਾਂ ਨੇ ਲੜਕੀਆਂ ਦੀ ਪੜ੍ਹਾਈ ਅਤੇ ਵਿੱਦਿਆ ਖੇਤਰ ਵਿੱਚ ਨਵੀਆਂ ਤਜ਼ਵੀਜ਼ਾਂ ਨੂੰ ਸਲਾਹਿਆ। ਉਨ੍ਹਾਂ ਕਿਹਾ ਕਿ ਉੱਚ ਸਿਖਿਆ ਲਈ 1 ਹਜ਼ਾਰ ਕਰੋੜ ਰੁਪੈ ਦੀ ਯੋਜਨਾ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਉੱਚ ਸਿੱਖਿਆ ਨੂੰ ਉਚੇਚੇ ਤੌਰ ‘ਤੇ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਸਲਾਹੁਣਯੋਗ ਹਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply