Wednesday, August 12, 2026

ਦਰਸ਼ਨ ਸਿੰਘ ਇੰਚਾਰਜ ਤੇ ਜੋਗਿੰਦਰ ਸਿੰਘ ਕਲੱਰਕ ਨੂੰ ਸੇਵਾ-ਮੁਕਤੀ ‘ਤੇ ਵਿਦਾਇਗੀ

 

ਅੰਮ੍ਰਿਤਸਰ 29 ਫਰਵਰੀ (ਗੁਰਪ੍ਰੀPPN2902201630ਤ ਸਿੰਘ) – ਇੰਚਾਰਜ ਧਾਰਮਿਕ ਪ੍ਰੀਖਿਆ ਦਰਸ਼ਨ ਸਿੰਘ ਤੇ ਕਲਰਕ ਜੋਗਿੰਦਰ ਸਿੰਘ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿਤੀ ਗਈ।ਇਸ ਮੌਕੇ ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਨੇ ਕਿਹਾ ਕਿ ਦਰਸ਼ਨ ਸਿੰਘ ਇੰਚਾਰਜ ਧਾਰਮਿਕ ਪ੍ਰੀਖਿਆ 34 ਸਾਲ ਤੇ ਜੋਗਿੰਦਰ ਸਿੰਘ ਕਲਰਕ ਪੰਜਾਬ ਪ੍ਰਚਾਰ 26 ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ-ਮੁਕਤ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਹੋਣ ਵਾਲੇ ਮੁਲਾਜ਼ਮਾਂ ਨੇ ਸਤਿਗੁਰਾਂ ਦੀ ਬਖਸ਼ਿਸ਼ ਸਦਕਾ ਨਾ ਸਿਰਫ ਆਪਣੀ ਸੇਵਾ ਨੂੰ ਬਾਖੂਬੀ ਨਿਭਾਇਆ ਹੈ ਬਲਕਿ ਗੁਰੂ ਦੀਆਂ ਖੁਸ਼ੀਆਂ ਵੀ ਪ੍ਰਾਪਤ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੇ ਆਪਣੇ ਜਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ।ਇਸ ਸਮੇਂ ਹਰਚਰਨ ਸਿੰਘ ਮੁੱਖ ਸਕੱਤਰ ਤੇ ਡਾ. ਰੂਪ ਸਿੰਘ ਸਕੱਤਰ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀ ਬਖਸ਼ਿਸ਼ ਨਾਲ ਮਿਲਦੀ ਹੈ।ਇਸ ਮੌਕੇ ਸ. ਦਰਸ਼ਨ ਸਿੰਘ ਤੇ ਸ. ਜੋਗਿੰਦਰ ਸਿੰਘ ਨੂੰ ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ. ਹਰਚਰਨ ਸਿੰਘ ਮੁੱਖ ਸਕੱਤਰ ਤੇ ਡਾ. ਰੂਪ ਸਿੰਘ ਸਕੱਤਰ ਨੇ ਸੇਵਾ-ਮੁਕਤ ਹੋਣ ਸਮੇਂ ਸਿਰੋਪਾਓ, ਸ੍ਰੀ ਸਾਹਿਬ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼ੋ੍ਰਮਣੀ ਕਮੇਟੀ, ਹਰਭਜਨ ਸਿੰਘ ਮਨਾਵਾਂ, ਸੁਖਦੇਵ ਸਿੰਘ ਭੂਰਾਕੋਹਨਾ, ਬਿਜੈ ਸਿੰਘ, ਰਣਜੀਤ ਸਿੰਘ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਪ੍ਰਤਾਪ ਸਿੰਘ ਵਧੀਕ ਸਕੱਤਰ, ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਤਬੀਰ ਸਿੰਘ ਓ ਐਸ ਡੀ, ਸੰਤੋਖ ਸਿੰਘ, ਜਗਜੀਤ ਸਿੰਘ, ਤਰਵਿੰਦਰ ਸਿੰਘ ਤੇ ਕੁਲਵਿੰਦਰ ਸਿੰਘ ਮੀਤ ਸਕੱਤਰ, ਸਤਨਾਮ ਸਿੰਘ ਮਾਗਾਂਸਰਾਏ ਐਡੀਸ਼ਨਲ ਮੈਨੇਜਰ, ਗੁਰਿੰਦਰਪਾਲ ਸਿੰਘ ਠਰੂ, ਪਲਵਿੰਦਰ ਸਿੰਘ ਤੇ ਤੇਜਿੰਦਰ ਸਿੰਘ ਪੱਡਾ ਇੰਚਾਰਜ ਤੇ ਪ੍ਰਿੰਸੀਪਲ ਬਲਦੇਵ ਸਿੰਘ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਆਦਿ ਹਾਜ਼ਰ ਸਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply