Thursday, April 30, 2026

ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ- ਡੀ.ਸੀ ਰਵੀ ਭਗਤ

ਜਿਲੇ ਅੰਦਰ 418108  ਮੀਟਰਕ ਟਨ ਦੀ ਆਮਦ ਹੋਈ- ਛੇਹਰਟਾ ਦਾਣਾ ਮੰਡੀ ਦਾ ਕੀਤਾ ਦੌਰਾ

PPN030508
ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ)- ਜਿਲੇ ਅੰਦਰ ਕਣਕ ਦੀ ਖਰੀਦ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਵਲੋ ਸਬੰਧਿਤ ਅਧਿਕਾਰੀਆ ਨਾਲ ਸਥਾਨਕ ਸਰਕਟ ਹਾਊਸ ਵਿਖੇ ਮੀਟਿੰਗ ਕੀਤੀ ਗਈ ਅਤੇ ਕਣਕ ਦੀ ਖਰੀਦ ਤੇ ਚੁਕਾਈ ਆਦਿ ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਜਾਇਜਾ ਲਿਆ।ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦੇਣ ਅਤੇ ਕਣਕ ਦੀ ਖਰੀਦ ਕਰਨ ਉਪਰੰਤ ਚੁਕਾਈ ਵਿਚ ਤੇਜੀ ਲਿਆਂਦੀ ਜਾਵੇ।ਉਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿਚ ਟਰੱਕਾਂ ਰਾਹੀ ਮਾਲ ਨੂੰ ਚਕਾਉਣਾ ਯਕੀਨੀ ਬਣਾਉਣ।ਉਨਾਂ ਸਮੂਹ ਐਸ.ਡੀ.ਐਮਜ ਨੂੰ ਨਿਰਦੇਸ਼ ਦਿੱਤੇ ਕਿ ਉਹ ਮੰਡੀਆਂ ਵਿਚ ਜਿਣਸ ਨੂੰ ਚੁਕਾਉਣ ਸਬੰਧੀ ਸਮੇ ਸਮੇ ਤੇ ਨਿਗਰਾਨੀ ਕਰਨ ਅਤੇ ਕਿਸਾਨਾਂ ਦੀ ਹਰ ਮੁਸ਼ਕਿਲ ਨੂਂ ਪਹਿਲ ਦੇ ਆਧਾਰ ਤੇ ਹੱਲ ਕਰਨ।ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਨੇ ਛੇਹਰਟਾ ਦਾਣਾ ਮੰਡੀ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ.। ਉਨਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨਾਂ ਨੂੰ ਮੰਡੀ ਵਿਚ ਕੋਈ ਪ੍ਰੇਸ਼ਾਨੀ ਨਹੀ ਹੋਣ ਦਿੱਤੀ ਜਾਵੇਗੀ।ਇਸ ਮੌਕੇ ਸ੍ਰੀ ਸੁਖਮਿੰਦਰ ਸਿੰਘ ਖਹਿਰਾ ਜਿਲਾ ਮੰਡੀ ਬੋਰਡ ਅਫਸਰ ਨੇ ਦੱਸਿਆ ਕਿ ਜਿਲੇ ਅੰਦਰ ਹੁਣ ਤਕ 418108 ਮੀਟਰਕ ਟਕ ਕਣਕ ਦੀ ਆਮਦ ਹੋਈ ਹੈ ਅਤੇ 402914 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ 221185 ਮੀਟਰਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।ਪਨਗ੍ਰੇਨ ਵਲੋ 85863 ਮੀਟਰਕ ਟਨ, ਐਫ.ਸੀ.ਆਈ ਵਲੋ 47875, ਮਾਰਕਫੈਡ ਵਲੋ 85431, ਪਨਸਪ ਵਲੋ 95524,ਵੇਅਰ ਹਾਊਸ ਵਲੋ 38497, ਪੰਜਾਬ ਐਗਰੋ ਵਲੋ 42691 ਅਤੇ ਪ੍ਰਾਈਵੇਟ ਏਜੰਸੀਆਂ ਵਲੋ 7 ਹਜਾਰ 33 ਮੀਟਰਕ ਟਨ ਦੀ ਖਰੀਦ ਕੀਤੀ ਗਈ ਹੈ। ਇਸ ਮੌਕੇ ਹੋਰਨਾਂ ਤੋ ਇਲਾਵਾ ਸ੍ਰੀ ਰੋਹਿਤ ਗੁਪਤਾ ਐਸ.ਡੀ.ਐਮ ਬਾਬਾ ਬਕਾਲਾ, ਸ੍ਰੀ ਤਰਵਿੰਦਰ ਸਿੰਘ ਚੌਪੜਾ ਡੀ.ਐਫ.ਐਸ. ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਆਦਿ ਹਾਜਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply