Wednesday, March 25, 2026

ਬੇਸਹਾਰਾ ਪਸ਼ੂਆਂ ਨੂੰ ਸ਼ਹਿਰ ਤੋਂ ਇਕੱਠਾ ਕਰਕੇ ਗਊਸ਼ਾਲਾ ਵਿਖੇ ਛੱਡਣ ਦੀ ਮੁਹਿੰਮ ਸ਼ੁਰੂ

PPN0103201608ਬਠਿੰਡਾ, 1 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਅਤੇ ਨਗਰ ਨਿਗਮ ਬਠਿੰਡਾ ਦੁਆਰਾ ਅੱਜ ਬੇਸਹਾਰਾ ਪਸ਼ੂਆਂ ਨੂੰ ਸ਼ਹਿਰ ਤੋਂ ਇਕੱਠਾ ਕਰਕੇ ਗਊਸ਼ਾਲਾ ਵਿਖੇ ਛੱਡਣ ਦੀ ਮੁਹਿੰਮ ਦਾ ਆਗਾਜ਼ ਮੁੱਖ ਸੰਸਦੀ ਸਕੱਤਰ ਸ਼੍ਰੀ ਸਰੂਪ ਚੰਦ ਸਿੰਗਲਾ ਦੁਆਰਾ ਕੀਤਾ ਗਿਆ। ਇਹ ਸ਼ੁਰੂਆਤ ਪਾਵਰ ਹਾਊਸ ਰੋਡ ਚੌਂਕ ਤੋਂ ਕੀਤੀ ਗਈ, ਜਿਸ ਵਿੱਚ ਮੇਅਰ ਨਗਰ ਨਿਗਮ ਬਠਿੰਡਾ ਬਲਵੰਤ ਰਾਏ ਨਾਥ, ਸੀਨੀਅਰ ਡਿਪਟੀ ਮੇਅਰ ਤਰਸੇਮ ਗੋਇਲ, ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ, ਜ਼ਿਲ੍ਹਾ ਪੁਲਿਸ ਕਪਤਾਨ ਸਵਪਨ ਸ਼ਰਮਾ, ਕਮਿਸ਼ਨਰ ਨਗਰ ਨਿਗਮ ਅਨਿਲ ਗਰਗ, ਸਹਾਇਕ ਕਮਿਸ਼ਨਰ ਸ਼੍ਰੀ ਕਮਲ ਕਾਂਤ, ਭਾਰਤੀ ਜਨਤਾ ਪਾਰਟੀ ਪ੍ਰਧਾਨ ਮੋਹਿਤ ਗੁਪਤਾ ਅਤੇ ਨਗਰ ਨਿਗਮ ਦੇ ਅਫ਼ਸਰ ਅਤੇ ਕਰਮਚਾਰੀ ਵੀ ਸ਼ਾਮਿਲ ਸਨ। ਇਹ ਜਾਣਕਾਰੀ ਦਿੰਦਿਆਂ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬੇਸਹਾਰਾ ਪਸ਼ੂਆਂ ਨੂੰ ਆਸਰਾ ਦੇਣ ਲਈ ਅਤੇ ਉਨ੍ਹਾਂ ਕਾਰਣ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਲਈ ਇਹ ਮੁਹਿੰਮ ਵਿੱਢੀ ਗਈ ਹੈ। ਸ਼੍ਰੀ ਸਿੰਗਲਾ ਨੇ ਦੱਸਿਆ ਕਿ ਇਸ ਤਹਿਤ ਪਿੰਡ ਬੀੜ ਸਿੱਖਾਂ ਵਾਲੀ ਜ਼ਿਲ੍ਹਾ ਫ਼ਰੀਦਕੋਟ ਵਿਖੇ ਬਣੀ ਇੱਕ ਗਊਸ਼ਾਲਾ ਨਾਲ ਸਮਝੌਤਾ ਕੀਤਾ ਗਿਆ ਹੈ। ਇਸ ਸਮਝੌਤੇ ਤਹਿਤ 1800 ਬੇਸਹਾਰਾ ਪਸ਼ੂਆਂ ਨੂੰ ਇਸ ਗਊਸ਼ਾਲਾ ਵਿਖੇ ਭੇਜਿਆ ਜਾਵੇਗਾ। ਨਗਰ ਨਗਰ ਬਠਿੰਡਾ ਪ੍ਰਤੀ ਜਾਨਵਰ ਪ੍ਰਤੀ ਡਾਈਟ 18 ਰੁਪਏ ਦੀ ਅਦਾਇਗੀ ਕਰੇਗਾ। ਸਿੰਗਲਾ ਨੇ ਦੱਸਿਆ ਕਿ ਨਗਰ ਨਿਗਮ ਬਠਿੰਡਾ ਦੁਆਰਾ ਬੇਸਹਾਰਾ ਅਤੇ ਲਾਹੇਬੰਦ ਨਾ ਰਹੇ ਪਸ਼ੂਆਂ ਨੂੰ ਸ਼ਹਿਰ ਚੋਂ ਇਕੱਠਾ ਕਰਕੇ ਗਊਸ਼ਾਲਾ ਫ਼ਰੀਦਕੋਟ ਵਿਖੇ ਭੇਜਿਆ ਜਾਵੇਗਾ।ਇਸ ਤੋਂ ਇਲਾਵਾ ਪਸ਼ੂਆਂ ਨੂੰ ਬਠਿੰਡਾ ਦੇ ਹਰਰਾਏਪੁਰ ਪਿੰਡ ਵਿਖੇ ਬਣ ਰਹੀ ਗਊਸ਼ਾਲਾ ਵਿਖੇ ਵੀ ਛੱਡਿਆ ਜਾਵੇਗਾ। ਨਗਰ ਨਿਗਮ ਵੱਲੋਂ ਇਹ ਉਪਰਾਲਾ ਵੀ ਕੀਤਾ ਗਿਆ ਹੈ ਜਿਸ ਤਹਿਤ ਨਗਰ ਨਿਗਮ ਦੀ ਹਦੂਦ ਵਿੱਚ ਬੇਸਹਾਰਾ ਪਸ਼ੂਆਂ ਨੂੰ ਛੱਡਣ ਤੋਂ ਰੋਕਿਆ ਜਾਵੇਗਾ। ਇਸ ਕੰਮ ਨੂੰ ਨਗਰ ਨਿਗਮ ਦੁਆਰਾ ਠੇਕੇ ‘ਤੇ ਦਿੱਤਾ ਗਿਆ ਹੈ ਅਤੇ ਠੇਕੇਦਾਰ ਜਿੰਮੇਵਾਰੀ ਹੋਵੇਗੀ ਕਿ ਕੋਈ ਵੀ ਬੇਸਹਾਰਾ ਪਸ਼ੂ ਨਗਰ ਨਿਗਮ ਦੀ ਹਦੂਦ ਵਿੱਚ ਦਾਖਿਲ ਨਾ ਹੋਵੇ। ਉਨ੍ਹਾਂ ਕਿਹਾ ਕਿ ਪਸ਼ੂਆਂ ਨੂੰ ਫੜਨ ਅਤੇ ਸ਼ਹਿਰ ਦੀ ਹਦੂਦ ਵਿੱਚ ਦਾਖਲ ਨਾ ਕਰਨ ਦਾ ਕੰਮ ਨਾਲੋਂ-ਨਾਲੋਂ ਚੱਲੇਗਾ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply