ਬਠਿੰਡਾ, 1 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਡਿਵੀਜ਼ਨਲ ਜੰਗਲਾਤ ਵਿਭਾਗ ਵੱਲੋਂ ਗਰੀਬ ਬੱਚਿਆਂ ਨੂੰ ਵਿਦਿਆ ਦੇਣ ਵਾਲੀ ਸੰਸਥਾ ਗੁੱਡਵਿੱਲ ਸੁਸਾਇਟੀ ਨੂੰ ਆਪਣੇ ਦਫ਼ਤਰ ਦੇ ਨਜ਼ਦੀਕ ਇੱਕ ਕਮਰਾ ਦਿੱਤਾ ਹੈ, ਜਿੱਥੇ ਬਹੁਤ ਹੀ ਗਰੀਬ ਘਰਾਂ ਦੇ 35 ਬੱਚੇ ਪੜ੍ਹਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਵੀਜ਼ਨਲ ਜੰਗਲਾਤ ਅਫ਼ਸਰ ਡਾ. ਸੰਜੀਵ ਕੁਮਾਰ ਤਿਵਾੜੀ ਨੇ ਦੱਸਿਆ ਕਿ ਜੰਗਲਾਤ ਵਿਭਾਗ ਦਾ ਇੱਕ ਕਮਰਾ ਗੁੰਡਵਿੱਲ ਸੁਸਾਇਟੀ ਨੂੰ ਸਕੂਲ ਚਲਾਉਣ ਲਈ ਦੇ ਦਿੱਤਾ ਗਿਆ ਹੈ ਤਾਂ ਜੋ ਗਰੀਬ ਪਰਿਵਾਰਾਂ ਦੇ ਆਏ ਇਨ੍ਹਾਂ ਬੱਚਿਆਂ ਨੂੰ ਮੁੱਢਲੀ ਸਿੱਖਿਆ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਬਠਿੰਡਾ ਦੇ ਯਤਨਾਂ ਸਦਕਾ ਇਨ੍ਹਾਂ 35 ਬੱਚਿਆਂ ਨੂੰ ਮਿਡ ਡੇ ਮੀਲ ਦੇ ਤਹਿਤ ਪੋਸ਼ਟਿਕ ਖਾਣਾ ਵੀ ਦਿੱਤਾ ਜਾਂਦਾ ਹੈ ਅਤੇ ਨਾਲ-ਨਾਲ ਇਨ੍ਹਾਂ ਦੇ ਮਾਤਾ-ਪਿਤਾ ਦੀ ਕਾਊਂਸਲਿੰਗ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਬੱਚੇ ਬਹੁਤ ਹੀ ਗਰੀਬ ਪਰਿਵਾਰਾਂ ਵਿੱਚੋਂ ਹਨ ਅਤੇ ਸਕੂਲ ਆਉਣ ਤੋਂ ਪਹਿਲਾਂ ਆਪਣੇ ਮਾਤਾ-ਪਿਤਾ ਨਾਲ ਛੋਟੇ-ਛੋਟੇ ਕੰਮ ਕਰਵਾਉਂਦੇ ਸਨ। ਸੰਸਥਾ ਵੱਲੋਂ ਬੱਚਿਆਂ ਨੂੰ ਮੁਫ਼ਤ ਵਰਦੀ, ਕਿਤਾਬਾਂ-ਕਾਪੀਆਂ, ਸਕੂਲ ਬੈਗਜ, ਬੂਟ ਆਦਿ ਸਮਾਨ ਦਿੱਤਾ ਗਿਆ ਹੈ। ਡਾ. ਤਿਵਾੜੀ ਨੇ ਦੱਸਿਆ ਕਿ ਭਾਰਤ ਹੈਵੀ ਇਲੈਕਟ੍ਰੀਕਲ ਲਿਮਟਿਡ (ਬੀਐਚਈਐਲ) ਵੱਲੋਂ ਗੁੱਡਵਿੱਲ ਸੰਸਥਾ ਨੂੰ 3 ਟਰੱਕ ਸਮਾਨ ਵੀ ਦਿੱਤਾ ਗਿਆ ਹੈ। ਜਿਹੜਾ ਕਿ ਸੰਸਥਾ ਦੇ ਇਸ ਸਕੂਲ ਅਤੇ ਬਾਕੀ ਅਦਾਰਿਆਂ ਨੂੰ ਚਲਾਉਣ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਦੱਸਿਆ ਕਿ ਬੀਐਚਈਐਲ ਦੁਆਰਾ ਸੰਸਥਾ ਨੂੰ ਕਈ ਪੱਖੇ, ਟੇਬਲ, ਕੁਰਸੀਆਂ, ਕੁੂਲਰ, ਪਾਣੀ ਵਾਲਾ ਆਰ.ਓ. ਸਿਸਟਮ ਆਦਿ ਭੇਂਟ ਕੀਤੇ ਗਏ ਹਨ। ਜਿਸ ਵਿਚ ਬੀਐਚਈਐਲ ਦੇ ਸੀਨੀਅਰ ਅਕਾਊਂਟ ਅਫ਼ਸਰ ਸ਼੍ਰੀ ਦੀਪਕ ਅਗਰਵਾਲ ਦੀ ਮੁੱਖ ਭੂਮਿਕਾ ਰਹੀ ਹੈ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media