Thursday, October 29, 2026

ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਮਾਰੀਆਂ ਮੱਲਾਂ

PPN0103201614ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ ਸੱਗੂ)- ਸਥਾਨਕ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੀ ਪ੍ਰਿਅੰਕਾ ਬੀ. ਐਸ. ਸੀ (ਆਈ.ਟੀ) ਸਮੈਸਟਰ-ਪਹਿਲਾਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਦਸੰਬਰ ਪ੍ਰੀਖਿਆਵਾਂ ਵਿਚੋਂ 323/400 ਅੰਕ ਪ੍ਰਾਪਤ ਕਰਕੇ ਪਹਿਲੇ ਸਥਾਨ ‘ਤੇ ਕਬਜ਼ਾ ਕੀਤਾ ਅਤੇ ਸ਼ਿਲਪੀ ਸ਼ਰਮਾ ਨੇ 318/400 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾਹੈ। ਜਦਕਿ ਬੀ. ਸੀ. ਏ ਸਮੈਸਟਰ-ਪਹਿਲਾ ਦੀ ਅਸ਼ਮੀਨ ਕੌਰ ਨੇ 302/400 ਅਤੇ ਜਸਮੀਨ ਕੌਰ ਨੇ 300/400 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ‘ਚ ਕ੍ਰਮਵਾਰ ਪਹਿਲਾ ਅਤੇ ਚੌਥਾ ਸਥਾਨ ਹਾਸਿਲ ਕੀਤਾ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥਣਾਂ ਨੂੰ ਉਹਨਾਂ ਦੀਆਂ ਪ੍ਰਾਪਤੀਆਂ ‘ਤੇ ਮੁਬਾਰਕਾਂ ਦਿਤੀਆਂ ਅਤੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਪੁਜੀਸ਼ਨਾਂ ਬਰਕਰਾਰ ਰੱਖਣ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਇਹਨਾਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿੱਚੋਂ ਇਹ ਉੱਚ ਪੁਜੀਸ਼ਨਾਂ ਹਾਸਿਲ ਕੀਤੀਆਂ। ਕੰਪਿਊਟਰ ਸਾਇੰਸ ਤੇ ਐਪਲੀਕੇਸ਼ਨ ਵਿਭਾਗ ਦੇ ਮੁਖੀ ਮਿਸ. ਕਿਰਨ ਗੁਪਤਾ ਅਤੇ ਹੋਰ ਸਟਾਫ਼ ਮੈਂਬਰਾਂ ਨੇ ਵੀ ਵਿਦਿਆਰਥਣਾਂ ਦੀ ਇਸ ਸਫਲਤਾ ‘ਤੇ ਵਧਾਈ ਦਿੱਤੀ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply