Friday, July 17, 2026

ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

PPN0103201617ਸੰਦੌੜ, 1 ਮਾਰਚ (ਹਰਮਿੰਦਰ ਸਿੰਘ ਭੱਟ)- ਇਥੋਂ ਨਜਦੀਕੀ ਪਿੰਡ ਦਸੌਧਾ ਸਿੰਘ ਵਾਲਾ ਦੇ ਸਰਕਾਰੀ ਹਾਈ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਸਕੂਲ ਮੁਖੀ ਸz: ਗੁਰਮੇਲ ਸਿੰਘ ਰਛੀਨ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿਚ ਵਿਦਿਆਰਥੀ ਸਮੇਤ ਉਨ੍ਹਾਂ ਦੇ ਮਾਪੇ ਹਜਾਰ ਸਨ।ਇਸ ਦੌਰਾਨ ਵਿਦਿੱਅਕ, ਖੇਡਾਂ, ਸਾਹਿਤਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਥਾਨਕ ਸਕੂਲ ਵਿੱਚ ਸੇਵਾ ਨਿਭਾਉਣ ਉਪਰੰਤ ਇਥੋਂ ਬਦਲੀ ਕਰਵਾ ਕੇ ਗਏ ਅਧਿਆਪਕਾਂ ਨੂੰ ਵੀ ਸਕੂਲ ਮੁਖੀ ਦੀ ਅਗਵਾਈ ਵਿੱਚ ਸਕੂਲ ਸਟਾਫ਼ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਰਾਕੇਸ਼ ਕੁਮਾਰ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸੰਗਰੂਰ ਨੂੰ ਸਕੂਲ ਮੁਖੀ ਅਤੇ ਸਮੂਹ ਸਟਾਫ਼ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਮੇਂ-ਸਮੇਂ ‘ਤੇ ਸਕੂਲ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਵਾਲੇ ਦਾਨੀ ਸੱਜਣਾਂ ਅਤੇ ਪਿੰਡ ਦੇ ਜੰਮਪਲ ਸ: ਰਾਜਪਾਲ ਸਿੰਘ ਧਾਲੀਵਾਲ ਸਾਬਕਾ ਜਨਰਲ ਮੈਨੇਜਰ ਪੰਜਾਬ ਮੰਡੀ ਬੋਰਡ ਤੇ ਪਿੰਕੀ ਧਾਲੀਵਾਲ ਨਿਰਮਾਤਾ ਅਮਰ ਆਡੀਓ, ਸ: ਬਲਜਿੰਦਰ ਸਿੰਘ ਐਨ. ਆਰ. ਆਈ., ਸ੍ਰੀਮਤੀ ਚਰਨਦੀਪ ਸੋਨੀਆ ਲੈਕਚਰਾਰ ਬਾਇਓਲੋਜੀ, ਸ: ਪ੍ਰਮਜੀਤ ਸਿੰਘ ਬੈਂਕ ਮੈਨੇਜਰ ਆਦਿ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਹਰ ਸਾਲ ਦੀ ਤਰ੍ਹਾਂ ਸਕੂਲ ਦੇ ਸਮੂਹ ਸਟਾਫ਼ ਵੱਲੋਂ ਛੇਵੀਂ ਤੋਂ ਨੌਵੀਂ ਤੱਕ ਦੀਆਂ ਲਗਭਗ 110 ਵਿਦਿਆਰਥਣਾਂ ਨੂੰ ਵਰਦੀਆਂ ਵੀ ਵੰਡੀਆਂ ਗਈਆਂ। ਇਸ ਮੌਕੇ ਪੰਚਾਇਤੀ ਨੁਮਾਇੰਦਿਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …

Leave a Reply