Friday, August 8, 2025
Breaking News

ਕਮਿਸ਼ਨਰ ਜਲੰਧਰ ਡਵੀਜਨ ਨੇ ਅੰਮ੍ਰਿਤਸਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

PPN0103201623ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ ਸੱਗੂ)- ਕਮਿਸ਼ਨਰ ਜਲੰਧਰ ਡਵੀਜਨ ਸ੍ਰੀ ਹਰਭੁਪਿੰਦਰ ਸਿੰਘ ਨੰਦਾ ਨੇ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਸਮੇਤ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅੰਮ੍ਰਿਤਸਰ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਨਿਰਦੇਸ਼ ਦਿੱਤੇ ਕਿ ਚੱਲ ਰਹੇ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕੀਤੇ ਜਾਣ।
ਅੱਜ ਇੱਥੇ ਸਥਾਨਕ ਸਰਕਟ ਹਾਊਸ ਵਿਖੇ ਗਾਰਡ ਆਫ ਆਨਰ ਲੈਣ ਤੋਂ ਬਾਅਦ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਨੰਦਾ ਨੇ ਕਿਹਾ ਕਿ ਅੰਮ੍ਰਿਤਸਰ ਵਿਚ ਵੱਖ-ਵੱਖ ਵਿਕਾਸ ਕਾਰਜ ਸਹੀ ਰਫਤਾਰ ਵਿਚ ਚੱਲ ਰਹੇ ਹਨ ਅਤੇ ਸਾਲ 2016 ਦੇ ਅੰਤ ਤੱਕ ਬਹੁਤੇ ਪ੍ਰੋਜੈਕਟ ਮੁਕੰਮਲ ਹੋਣ ਨਾਲ ਸ਼ਹਿਰ ਅੰਦਰ ਵਿਕਾਸ ਦਾ ਮੁਹਾਂਦਰਾ ਨਵੀਂ ਦਿੱਖ ਲੈ ਲਵੇਗਾ। ਕਮਿਸ਼ਨਰ ਜਲੰਧਰ ਡਵੀਜਨ ਸ੍ਰੀ ਨੰਦਾ ਨੇ ਪ੍ਰੋਜੈਕਟਾਂ ਨੂੰ ਲਾਗੂ ਕਰ ਰਹੀਆਂ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲਗਾਤਾਰ ਕੰਮ ਦੀ ਨਿਗਾਸਾਨੀ ਕਰਨ ਅਤੇ ਪ੍ਰੋਜੈਕਟ ਨਿਰਧਾਰਿਤ ਸਮਾਂ ਸੀਮਾਂ ਤੱਕ ਮੁਕੰਮਲ ਕਰਨ ਨੂੰ ਯਕੀਨੀ ਬਨਾਉਣ।
ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜੂਨ ਦੇ ਅਖੀਰ ਤੱਕ ਸਰਕਟ ਹਾਊਸ ਦੀ ਉਸਾਰੀ ਦਾ ਕੰਮ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਉਸਾਰੀ ਅਧੀਨ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦਾ ਕੰਮ ਵੀ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਜਿਸਦਾ ਕਿ ਕੁਝ ਹਿੱਸਾ ਆਉਾਂਦੇ ੁਝ ਮਹੀਨਿਆਂ ਵਿਚ ਬਣਕੇ ਤਿਆਰ ਹੋ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੀਬ 8 ਕਰੋੜ ਦੀ ਲਾਗਤ ਨਾਲ ਉਸਾਰੇ ਜਾ ਰਹੇ ਸੁੰਦਰ ਦਿੱਖ ਵਾਲੇ ਅੰਮ੍ਰਿਤਸਰ ਦੇ ਸਵਾਗਤੀ ਗੇਟ ਦਾ ਕੰਮ ਵੀ ਬਹੁਤ ਤੇਜ ਰਫਤਾਰ ਵਿਚ ਚੱਲ ਰਿਹਾ ਹੈ। ਉਨ੍ਹਾਂ ਸੰਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗੇਟ ਦੇ ਆਲੇ ਦੁਆਲੇ ਦੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇ ਤਾਂ ਜੋ ਰਾਹਗੀਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਸ੍ਰੀ ਨੰਦਾ ਨੂੰ ਗੋਲਡਨ ਟੈਂਪਲ ਪਲਾਜਾ, ਸੁੰਦਰੀਕਰਨ ਅਤੇ ਬੇਸਮੈਂਟ ਦੀ ਉਸਾਰੀ ਤੋਂ ਜਾਣੂ ਕਰਵਾਉਾਂਦਿਆਂ ੱਸਿਆ ਕਿ ਬੇਸਮੈਂਟ ਵਿਚ ਚਾਰ ਵੱਡੇ ਹਾਲ ਅਤੇ ਹੋਰ ਉਸਾਰੀ ‘ਤੇ ਕਰੀਬ 101 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਬੀ.ਆਰ.ਟੀ.ਐੱਸ. ਪ੍ਰੋਜੈਕਟ ਦਾ ਕੰਮ ਵੀ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਜੋ ਕਿ ਆਉਾਂਦੇ ਮੇਂ ਵਿਚ ਹੋਰ ਰਫਤਾਰ ਫੜੇਗਾ। ਵਿਸ਼ਵ ਪੱਧਰੀ ਵਾਰ ਮੈਮੋਰੀਅਲ ਦੇ ਕੰਮ ਤੋਂ ਵੀ ਸ੍ਰੀ ਨੰਦਾ ਨੂੰ ਜਾਣੂ ਕਰਵਾਉਾਂਦਿਆਂ ੱਸਿਆ ਕਿ 60 ਫੀਸਦੀ ਤੋਂ ਵੱਧ ਸਿਵਲ ਵਰਕ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਮੈਮੋਰੀਅਲ ਵਿਚ 45 ਮੀਟਰ ਲੰਮੀ ਕਿਰਪਾਨ ਸਥਾਪਿਤ ਕੀਤੀ ਜਾਵੇਗੀ। ਕਰੁਣਾਸਾਗਰ ਭਗਵਾਨ ਵਾਲਮੀਕਿ ਜੀ ਦੀ ਰਾਮ ਤੀਰਥ ਵਿਖੇ ਉਸਾਰੀ ਅਧੀਨ ਵਿਸ਼ਵ ਪੱਧਰੀ ਯਾਦਗਾਰ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰੂਜਮ ਨੇ ਦੱਸਿਆ ਕਿ ਕਰੀਬ 200 ਕਰੋੜ ਰੁਪਏ ਦੀ ਲਾਗਤ ਨਾਲ ਇਸ ਪ੍ਰੋਜੈਕਟ ‘ਤੇ ਕੰਮ ਬਹੁਤ ਤੇਜ ਰਫਤਾਰ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਉਾਂਦੇ ਕੁੱਝ ਮਹੀਨਿਆਂ ਤੱਕ ਇਸਦਾ ਕੰਮ ਮੁਕੰਮਲ ਹੋ ਜਾਵੇਗਾ।
ਸ੍ਰੀ ਨੰਦਾ ਨੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ‘ਤੇ ਤਸੱਲੀ ਪ੍ਰਗਟਾਉਾਂਦਿਆਂ ੰਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮ ਦੀ ਗੁਣਵੱਤਾ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ ਅਤੇ ਪ੍ਰੋਜੈਕਟ ਮਿਥੀ ਸਮਾਂ ਹੱਦ ਤੱਕ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਤੇਜਿੰਦਰਪਾਲ ਸਿੰਘ ਸੰਧੂ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐੱਸ.ਪੀ. ਆਂਗਰਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਸੰਦੀਪ ਰਿਸ਼ੀ, ਐੱਸ.ਡੀ.ਐੱਮ. 1 ਅਤੇ 2 ਸ੍ਰੀ ਰੋਹਿਤ ਗੁਪਤਾ ਅਤੇ ਸ੍ਰੀ ਰਾਜੇਸ਼ ਵਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply