ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ)- ਚੰਡੀਗੜ ਪੰਜਾਬ ਯੂਨੀਅਨ ਆਫ ਜਰਨਲਿਸਟ ਦੀ ਇੱਕ ਹੰਗਾਮੀ ਮੀਟਿੰਗ ਪੰਜ ਮਈ ਨੂੰ ਵਿਰਸਾ ਵਿਹਾਰ ਵਿਖੇ ਸਵੇਰੇ 11 ਵਜੇ ਹੋਵੇਗੀ ਜਿਸ ਵਿੱਚ ਪੱਤਰਕਾਰਾਂ ਵਿਸ਼ੇਸ਼ ਕਰਕੇ ਦਵਿੰਦਰਪਾਲ ਸਿੰਘ ਦੇ ਘਰ ਤੇ ਹੋਏ ਹਮਲੇ ਬਾਰੇ ਗੰਭੀਰਤਾ ਨਾਲ ਵਿਚਾਰ ਕੀਤੀ ਜਾਵੇਗੀ ਤੇ ਅਗਲਾ ਐਕਸ਼ਨ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਸਬੰਧੀ ਯੂਨੀਅਨ ਦੇ ਬੁਲਾਰੇ ਗੁਰਪ੍ਰੀਤ ਸਿੰਘ ਮੱਤੇਵਾਲ ਨੇ ਦੱਸਿਆ ਕਿ ਮੀਟਿੰਗ ਜਿਲਾ ਪਰਧਾਨ ਸ੍ਰੀ ਜਸਬੀਰ ਸਿੰਘ ਪੱਟੀ ਦੀ ਪ੍ਰਧਾਨਗੀ ਹੇਠ ਹੋਵੇਗੀ ਅਤੇ ਇਸ ਵਿੱਚ ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆਵਾ ਤੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇੱਕ ਪੱਤਰਕਾਰ ਦੇ ਘਰ ਤੇ ਗੁੰਡਿਆ ਵੱਲੋ ਹਮਲਾ ਕਰਨਾ ਸਾਬਤ ਕਰਦਾ ਹੈ ਕਿ ਨਿਰਪੱਖ ਪੱਤਰਕਾਰੀ ਕਰਨ ਵਾਲੇ ਪੱਤਰਕਾਰਾਂ ਦੀ ਸੁਰੱਖਿਆ ਖਤਰੇ ਵਿੱਚ ਹੈ। ਉਹਨਾਂ ਕਿਹਾ ਕਿ ਮੀਟਿੰਗ ਵਿੱਚ ਪੱਤਰਕਾਰ ਸਾਹਿਬਾਨ ਦੇ ਵਿਚਾਰ ਲੈ ਕੇ ਸਾਂਝੇ ਰੂਪ ਵਿੱਚ ਇੱਕ ਐਕਸ਼ਨ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ ਤੇ ਵੱਖ ਵੱਖ ਜਿਲਿਆਂ ਵਿੱਚ ਜਾ ਕੇ ਐਕਸ਼ਨ ਭਰੀ ਕਾਰਵਾਈ ਕੀਤੀ ਜਾਵੇਗੀ ਤੇ ਉਸ ਸਮੇਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ਜਿੰਨਾ ਚਿਰ ਤੱਕ ਸਰਕਾਰ ਪੱਤਰਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਭਰੋਸਾ ਨਹੀ ਦਿੰਦੀ। ਸਮੂਹ ਪੱਤਰਕਾਰ ਸਾਹਾਬਨ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਮੇਂ ਸਿਰ ਮੀਟਿੰਗ ਵਿੱਚ ਪੁੱਜਣ ਦੀ ਕਿਰਪਾਲਤਾ ਕਰਨ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …