ਪੱਟੀ, 1 ਮਾਰਚ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਸੇਵਾ ਦੀ ਮੂਰਤ ਬੀਬੀ ਰਜਨੀ ਜੀ ਦਾ ਸਲਾਨਾ ਜੋੜ ਮੇਲਾ ਰੇਲਵੇ ਸਟੇਟਸ਼ਨ ਤੇ ਸਥਿਤ ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਜੋੜ ਮੇਲੇ ਦੇ ਸਬੰਧ ਵਿਚ 17 ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਪਰੰਤ ਗੁਰੁ ਘਰ ਦੇ ਪ੍ਰਸਿੱਧ ਰਾਗੀ, ਕਵੀਸ਼ਰੀ ਤੇ ਢਾਡੀ ਜਥਿਆਂ ਨੇ ਗੁਰਬਾਣੀ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਬਾ ਗਿਆਨ ਸਿੰਘ ਜੀ ਮਨਿਹਾਲੇ ਵਾਲਿਆਂ ਵੱਲੋਂ ਸੰਗਤਾਂ ਲਈ ਲ਼ੰਗਰ ਦਾ ਸੁਚੱਜਾ ਇੰਤਜਾਮ ਕੀਤਾ ਗਿਆ।ਇਸ ਧਾਰਮਿਕ ਸਮਾਗਮਾਂ ਵਿਚ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ, ਗਿਆਨੀ ਸਰੂਪ ਸਿੰਘ, ਭੁਪਿੰਦਰ ਸਿੰਘ ਮਿੰਟੂ, ਕੰਵਲਪ੍ਰੀਤ ਸਿੰਘ, ਗੁਰਚਰਨ ਸਿੰਘ ਚੰਨ, ਗਿਆਨੀ ਪ੍ਰੀਤਮ ਸਿੰਘ, ਲਖਬੀਰ ਸਿੰਘ ਲੋਹਾਰੀਆ, ਬਲਬੀਰ ਸਿੰਘ ਲੋਹਾਰੀਆ, ਸਕੱਤਰ ਸਿੰਘ, ਬਲਵਿੰਦਰ ਸਿੰਘ, ਗੁਰਦੀਪ ਸਿੰਘ, ਸੁਰਿੰਦਰ ਸਿੰਘ, ਜਗਦੀਪ ੁਸਿੰਘ, ਕੁਲਵਿੰਦਰ ਸਿੰਘ, ਜੋਗਾ ਸਿੰਘ, ਜਗਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ, ਸਰਬਜੀਤ ਸਿੰਘ, ਸਿਮਰਨਜੀਤ ਸਿੰਘ, ਪ੍ਰੇਮਪ੍ਰਕਾਸ਼ ਸਿੰਘ ਜੌਲੀ, ਆਦਿ ਨੇ ਹਾਜਰੀਆਂ ਭਰੀਆਂ।
Check Also
ਚੇਅਰਮੈਨ ਰਿੰਟੂ ਨੇ ਉਤਰੀ ਵਿਧਾਨ ਸਭਾ ਹਲਕੇ ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕੇ ਅੰਮ੍ਰਿਤਸਰ ਉੱਤਰੀ ਦੇ ਆਮ ਆਦਮੀ ਪਾਰਟੀ …
Punjab Post Daily Online Newspaper & Print Media