Sunday, April 12, 2026

ਗੌਰਵਦੀਪ ਵਲਟੋਹਾ ਨੇ ਨੌਜਵਾਨਾਂ ਨੂੰ ਖੇਡਾਂ ਦੇ ਸਮਾਨ ਦੀਆਂ ਕਿੱਟਾਂ ਵੰਡੀਆਂ

PPN0103201628ਪੱਟੀ, 1 ਮਾਰਚ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਖੇਡਾਂ ਦਾ ਮਨੁੱਖੀ ਜੀਵਨ ਵਿੱਚ ਅਹਿਮ ਸਥਾਨ ਹੈ। ਖੇਡਾਂ ਨਾਲ ਜੁੜ ਕੇ ਅਸੀਂ ਜਿੱਥੇ ਆਪਣੇ ਸ਼ਰੀਰ ਨੂੰ ਤੰਦਰੁਸਤ ‘ਤੇ ਨਿਰੋਗੀ ਬਣਾ ਸਕਦੇ ਹਾਂ ਉੱਥੇ ਹੀ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟ ਕੇ ਆਪਣੇ ਮਾਪਿਆਂ, ਇਲਾਕੇ ਅਤੇ ਦੇਸ਼ ਦਾ ਨਾਮ ਪੂਰੀ ਦੁਨੀਆਂ ਵਿੱਚ ਰੌਸ਼ਨ ਕਰ ਸਕਦੇ ਹਾਂ। ਇਨ੍ਹਾਂ ਸ਼ਬਦਾਂ ਪ੍ਰਗਟਾਵਾ ਹਲਕਾ ਵਿਧਾਇਕ ਪ੍ਰੋ: ਵਿਰਸਾ ਸਿੰਘ ਵਲਟੋਹਾ ਦੇ ਸਪੁੱਤਰ ਅਤੇ ਯੂਥ ਅਕਾਲੀ ਦਲ ਦੇ ਬੁਲਾਰੇ ਗੌਰਵਦੀਪ ਸਿੰਘ ਵਲਟੋਹਾ ਨੇ ਸਰਪੰਚ ਸਾਰਜ ਸਿੰਘ ਦਾਸੂਵਾਲ ਦੇ ਗ੍ਰਹਿ ਵਿਖੇ ਨੌਜਵਾਨਾਂ ਨੂੰ ਖੇਡਾਂ ਦੇ ਸਮਾਨ ਦੀਆਂ ਕਿੱਟਾ ਵੰਡਣ ਮੌਕੇ ਕੀਤਾ। ਗੌਰਵਦੀਪ ਵਲਟੋਹਾ ਨੇ ਕਿਹਾ ਕਿ ਹਲਕਾ ਵਿਧਾਇਕ ਪ੍ਰੋ: ਵਿਰਸਾ ਸਿੰਘ ਵਲਟੋਹਾ ਵੱਲੋਂ ਜਿੱਥੇ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਉੱਥੇ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਦਲਜੀਤ ਸਿੰਘ ਸਰਪੰਚ, ਜਰਨੈਲ ਸਿੰਘ ਨੰਬਰਦਾਰ, ਮਹਿਲ ਸਿੰਘ ਮੈਂਬਰ, ਗੁਲਜ਼ਾਰ ਸਿੰਘ ਮੈਂਬਰ, ਕੇਮਲ ਸਿੰਘ ਮੈਂਬਰ, ਗੁਰਮੇਹਰ ਸਿੰਘ ਮੈਂਬਰ, ਕਿੰਦਰ ਸਿੰਘ ਮੈਂਬਰ, ਹਰੀ ਸਿੰਘ, ਗੁਰਜੰਟ ਸਿੰਘ, ਹਰਭਜਨ ਸਿੰਘ, ਸਤਨਾਮ ਸਿੰਘ, ਜੱਸਾ, ਬਾਜ ਸਿੰਘ, ਅਮਰਜੀਤ ਆਦਿ ਹਾਜ਼ਿਰ ਸਨ।

Check Also

ਚੇਅਰਮੈਨ ਰਿੰਟੂ ਨੇ ਉਤਰੀ ਵਿਧਾਨ ਸਭਾ ਹਲਕੇ ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕੇ ਅੰਮ੍ਰਿਤਸਰ ਉੱਤਰੀ ਦੇ ਆਮ ਆਦਮੀ ਪਾਰਟੀ …

Leave a Reply