ਪੱਟੀ, 1 ਮਾਰਚ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) ਆਦੇਸ਼ ਪ੍ਰਤਾਪ ਸਿੰਘ ਕੈਰੋਂ ਕੈਬਨਿਟ ਮੰਤਰੀ ਪੰਜਾਬ ਵੱਲੋਂ ਹਲਕੇ ਦੇ ਪਿੰਡਾਂ ਦਾ ਵਿਕਾਸ ਪੂਰੀ ਤਨਦੇਹੀ ਨਾਲ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਬ-ਡਵੀਜ਼ਨ ਪੱਟੀ ਅਧੀਨ ਆਉਂਦੇ ਪਿੰਡ ਬੱਠੇਭੈਣੀ ਦੇ ਪੰਚਾਇਤ ਮੈਂਬਰਾਂ ਨੇ ਪਿੰਡ ਦੀਆਂ ਬਹਿਕਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ ਕਰਦਿਆਂ ਕੀਤਾ। ਇਸ ਮੌਕੇ ਸਮੂਹ ਪੰਚਾਇਤ ਮੈਂਬਰਾਂ ਨੇ ਕਿਹਾ ਕਿ ਅਸੀਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਰਿਣੀ ਹਾਂ ਜਿਨ੍ਹਾਂ ਨੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਕੰਮ ਪਿੰਡ ਦੀ ਨਿਗਰਾਨੀ ਹੇਠ ਮੰਡੀ ਬੋਰਡ ਪਾਸੋਂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਮੰਤਰੀ ਕੈਰੋਂ ਦੀ ਸੋਚ ਅਨੁਸਾਰ ਬਹਿਕਾਂ ‘ਤੇ ਵਸਦੇ ਪਿੰਡ ਵਾਸੀਆਂ ਨੂੰ ਵੀ ਪਿੰਡ ਦੇ ਬਾਕੀ ਵਿਕਾਸ ਕੰਮਾਂ ਵਾਂਗ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਕੁਲਬੀਰ ਸਿੰਘ ਲਾਲੀ, ਕੁਲਦੀਪ ਸਿੰਘ ਸੈਕਟਰੀ, ਹਰਜੀਤ ਸਿੰਘ ਮੈਂਬਰ ਪੰਚਾਇਤ, ਬਿੱਕਰ ਸਿੰਘ ਮੈਂਬਰ ਪੰਚਾਇਤ, ਰਾਮ ਸਿੰਘ ਸਾਬਕਾ ਸਰਪੰਚ, ਦਇਆ ਸਿੰਘ, ਸੁਖਵਿੰਦਰ ਸਿੰਘ, ਲਖਵਿੰਦਰ ਸਿੰਘ, ਅਰਜਨ ਸਿੰਘ, ਅਜਾਦ ਸਿੰਘ ਜੇਈ, ਸਵਰਨ ਸਿੰਘ ਅਤੇ ਪਿੰਡ ਵਾਸੀ ਹਾਜ਼ਿਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media