Monday, July 1, 2024

ਮੁਲਾਜ਼ਮਾਂ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜੀ

PPN0203201606

ਮਾਲੇਰਕੋਟਲਾ, 2 ਮਾਰਚ (ਹਰਮਿੰਦਰ ਭੱਟ) – ਅੱਜ ਐਸ.ਡੀ.ਐਮ ਦਫਤਰ ਵਿਖੇ ਡੀ.ਸੀ ਦਫ਼ਤਰ ਇੰਪਲਾਈਜ਼ ਐਸੋਸੀਏਸ਼ਨ, ਸਬ ਡਵੀਜਨ ਮਾਲੇਰਕੋਟਲਾ ਦੇ ਕਰਮਚਾਰੀਆਂ ਵਲੋਂ ਸਬ ਡਵੀਜਨ ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਪੰਨੂ ਦੀ ਅਗਵਾਈ ਵਿੱਚ ਮੁਲਾਜ਼ਮਾਂ ਵਲੋਂ ਤਨਖਾਹ ਨਾ ਮਿਲਣ ਕਾਰਨ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਤੇ ਵਿਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਅੰਮ੍ਰਿਤਪਾਲ ਸਿੰਘ ਪੰਨੂ ਤੇ ਤਹਿਸੀਲ ਪ੍ਰਧਾਨ ਜਸਵੀਰ ਸਿੰਘ ਬਨਭੋਰਾ ਨੇ ਦੱਸਿਆ ਕਿ ਕੰਮ ਕਰਦੇ ਮੁਲਾਜ਼ਮਾਂ ਨੂੰ ਦੋ ਮਹੀਨੇ ਤੋਂ ਤਨਖਾਹ ਨਾ ਮਿਲਣ ਕਾਰਨ ਆਰਥਿਕ ਸਥਿਤੀ ਨਾਲ ਜੂਝ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜਮ ਮਾਰੂ ਕੀਤੇ ਜਾ ਰਹੇ ਫੈਸਲੇ ਨਾ ਤਾਂ ਸੂਬਾ ਸਰਕਾਰ ਅਤੇ ਨਾ ਹੀ ਜਨਤਾ ਦੇ ਭਲੇ ਲਈ ਕਾਰਗਰ ਸਿੱਧ ਹੋ ਸਕਦੇ ਹਨ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਦੋ ਦਿਨਾਂ ਵਿੱਚ ਕਰਮਚਾਰੀਆਂ ਦੀਆਂ ਤਨਖਾਹਾਂ ਤੇ ਹੋਰ ਬਕਾਏ ਜਾਰੀ ਨਾ ਕੀਤੇ ਤਾਂ ਪੰਜਾਬ ਪੱਧਰ ਤੇ ਲਗਾਤਾਰ ਹੜਤਾਲ ਤੇ ਜਾਣ ਲਈ ਮਜਬੂਰ ਹੋਣਗੇ। ਇਸ ਮੌਕੇ ਲਾਲਦੀਨ, ਧਰਮ ਸਿੰਘ, ਅਮਜਦ ਪ੍ਰਵੇਜ, ਗੁਰਵਿੰਦਰ ਸਿੰਘ, ਸਤੀਸ਼ ਕੁਮਾਰ, ਹਮੀਰ ਕੌਰ, ਚੂਹੜ ਸਿੰਘ, ਭਜਨ ਸਿੰਘ, ਬਲਵੀਰ ਕੌਰ, ਰਾਜ ਰਾਣੀ, ਗੱਛੂ, ਜੀਵਨ ਸਿੰਘ ਆਦਿ ਹਾਜ਼ਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply