Thursday, March 19, 2026

ਬਾਬਾ ਬੰਦਾ ਸਿੰਘ ਬਹਾਦਰ ਬਾਰੇ ਲਾਈਟ ਐਂਡ ਸਾਉਂਡ ਪ੍ਰੋਗਰਾਮ

PPN0203201612

ਦਿੱਲੀ, 2 ਮਾਰਚ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ, ਧਰਮ ਪ੍ਰਚਾਰ ਕਮੇਟੀ ਵਲੋਂ ਅਪ੍ਰੈਲ ਦੇ ਮਹੀਨੇ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਦੀ ਤੀਸਰੀ ਸ਼ਤਾਬਦੀ ਪ੍ਰਤੀ ਸਮਰਪਿਤ ਆਯੋਜਿਤ ਕੀਤੇ ਜਾ ਰਹੇ ਪ੍ਰੋਗਰਾਮ ਵਿੱਚ ਪ੍ਰਦਰਸ਼ਤ ਕਰਨ ਲਈ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਅਤੇ ਸ਼ਹਾਦਤ ਨਾਲ ਸੰਬੰਧਤ ‘ਲਾਈਟ ਐਂਡ ਸਾਉਂਡ’ ਪ੍ਰੋਗਰਾਮ ਦੀ ਤਿਆਰੀ ਕਰਵਾਉਣ ਲਈ ਪ੍ਰੋ. ਸੁਖਪ੍ਰੀਤ ਸਿੰਘ ਉਦੋਕੇ ਨਾਲ ਮੁਲਾਕਾਤ ਕਰ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਰਾਣਾ ਪਰਮਜੀਤ ਸਿੰਘ ਨੇ ਪ੍ਰੋ. ਸੁਖਪ੍ਰੀਤ ਸਿੰਘ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਦਿੱਲੀ ਫਤਹ ਦਿਵਸ ਨਾਲ ਸੰਬੰਧਤ ਪੁਸਤਕਾਂ ਭੇਂਟ ਕਰ ਸਨਮਾਨਤ ਕੀਤਾ ਅਤੇ ਇਸਦੇ ਨਾਲ ਹੀ ‘ਦਿੱਲੀ ਫਤਹ ਦਿਵਸ’ ਦੇ ਸਮਾਗਮਾਂ ਵਿੱਚ ਹਾਜ਼ਰੀਆਂ ਭਰਨ ਦਾ ਉਨ੍ਹਾਂ ਨੂੰ ਸਦਾ ਵੀ ਦਿੱਤਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply