Monday, July 1, 2024

ਸ਼ਿਵ ਨਗਰ, ਜੇਲ੍ਹ ਰੋਡ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 3, ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਸ਼ਨੀਵਾਰ, 05, ਮਾਰਚ ਸ਼ਾਮ ਰਹਰਾਸਿ ਦੇ ਪਾਠ ਉਪਰੰਤ ਸ੍ਰੀ ਗੁਰੂ ਸਿੰਘ ਸਭਾ, ਸ਼ਿਵ ਨਗਰ (ਜੇਲ੍ਹ ਰੋਡ) ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਹੋ ਰਹੇ ਸਮਾਗਮ ਵਿੱਚ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਰਜੀਤ ਸਿੰਘ ਰਸੀਲਾ ਤੇ ਭਾਈ ਪ੍ਰੇਮ ਸਿੰਘ ਬੰਧੂ, ਸ੍ਰੀ ਦਰਬਾਰ ਸਾਹਿਬ ਦੇ ਹਜ਼ੁਰੀ ਰਾਗੀ ਭਾਈ ਇੰਦਰਜੀਤ ਸਿੰਘ ਅਤੇ ਭਾਈ ਰਵਿੰਦਰ ਸਿੰਘ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਹੋਰ ਦਸਿਆ ਕਿ ਇਸ ਸਮਾਗਮ ਵਿੱਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਉਂਕਾਰ ਸਿੰਘ ਥਾਪਰ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਰ ਮੁਖੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜ਼ਾਂ ਕਾਰਨ ਜਾਣੇ …

Leave a Reply