ਅੰਮ੍ਰਿਤਸਰ, 3 ਮਈ (ਪ੍ਰੀਤਮ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਢਾਡੀ ਸਭਾ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਨਮਾਨ ਚਿੰਨ੍ਹ, ਸਿਰੋਪਾਓ, ਅਤੇ ਦਸਤਾਰ ਭੇਟ ਕਰਦੇ ਹੋਏ ਵਧਾਈ ਦਿੱਤੀ ਗਈ।ਸਿੰਘ ਸਾਹਿਬ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈ ਧਨਤਾਯੋਗ ਹਾਂ ਕਿ ਮੈਨੂੰ ਸ੍ਰੀ ਗੁਰੂ ਰਾਮਦਾਸ ਜੀ ਦੀ ਅਪਾਰ ਬਖਸ਼ਿਸ਼ ਸਦਕਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਸਿੰਘ ਦੀ ਸੇਵਾ ਨਿਭਾਉਣ ਦਾ ਸੁਭਾਗ ਮੌਕਾ ਮਿਲਿਆ ਹੈ।ਇਸ ਮੌਕੇ ਬਿਜੈ ਸਿੰਘ ਮੀਤ ਸਕੱਤਰ, ਸੁਖਰਾਜ ਸਿੰਘ ਐਡੀ: ਮੈਨੇਜਰ, ਭਾਈ ਸਤਨਾਮ ਸਿੰਘ ਪੰਜ ਪਿਆਰਾ, ਗਿਆਨੀ ਹਰਪਾਲ ਸਿੰਘ ਢਾਡੀ, ਗੁਰਿੰਦਰ ਸਿੰਘ ਭੰਗੂ, ਗਿਆਨੀ ਪੂਰਨ ਸਿੰਘ ਅਰਸ਼ੀ, ਗਿਆਨੀ ਨਿਰਮਲ ਸਿੰਘ ਜੇਠੂਵਾਲ, ਗਿਆਨੀ ਸੁਰਜੀਤ ਸਿੰਘ ਬੀ.ਏ., ਗਿਆਨੀ ਜਗਦੀਸ਼ ਸਿੰਘ ਵਡਾਲਾ, ਗਿਆਨੀ ਗੁਰਵਿੰਦਰ ਸਿੰਘ ਮੂਲੇ, ਗਿਆਨੀ ਦਲਬੀਰ ਸਿੰਘ ਅਰਸ਼ੀ, ਗਿਆਨੀ ਸੁਖਦੇਵ ਸਿੰਘ ਬੂਹ, ਗਿਆਨੀ ਰਣਜੀਤ ਸਿੰਘ, ਗਿਆਨੀ ਗੁਰਦਿਆਲ ਸਿੰਘ, ਗਿਆਨੀ ਅਜੈਬ ਸਿੰਘ, ਗਿਆਨੀ ਬਲਵੰਤ ਸਿੰਘ ਜੇਠੂਵਾਲ, ਗਿਆਨੀ ਸਾਹਿਬ ਸਿੰਘ ਮਾਲੂਵਾਲ, ਗਿਆਨੀ ਬਲਦੇਵ ਸਿੰਘ ਵਡਾਲੀ, ਭਾਈ ਸਤਨਾਮ ਸਿੰਘ ਲਾਲੂ ਘੁੰਮਣ, ਭਾਈ ਪਰਮਜੀਤ ਸਿੰਘ ਤੋਂ ਇਲਾਵਾ ਸ਼੍ਰੋਮਣੀ ਢਾਡੀ ਸਭਾ ਦੇ ਮੈਂਬਰ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …