Monday, July 1, 2024

ਮਹਾਂਕਵੀ ਭਾਈ ਸੰਤੋਖ ਸਿੰਘ ਦੀ ਯਾਦ ਵਿੱਚ ਸੈਮੀਨਾਰ ਸ਼ਨੀਵਾਰ

Bhai Santokh Singh

ਨਵੀਂ ਦਿੱਲੀ, 3, ਮਾਰਚ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਅੱਜ ਦੀ ਪਨੀਰੀ ਦੀ ਸਿੱਖ ਪੰਥ ਦੀਆਂ ਮਹਾਨ ਸ਼ਖਸੀਅਤਾਂ ਨਾਲ ਜਾਣ-ਪਛਾਣ ਕਰਵਾ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਉਸਨੂੰ ਉਤਸਾਹਿਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸੈਮੀਨਾਰਾਂ ਦਾ ਜੋ ਆਯੋਜਨ ਕੀਤਾ ਜਾਂਦਾ ਚਲਿਆ ਆ ਰਿਹਾ ਹੈ, ਉਸ ਲੜੀ ਨੂੰ ਅਗੇ ਵਧਾਉਂਦਿਆਂ ਸਿੱਖ ਪੰਥ ਦੇ ਮਹਾਨ ਵਿਦਵਾਨ ਮਹਾਕਵੀ ਚੂੜਾਮਣੀ ਭਾਈ ਸੰਤੋਖ ਸਿੰਘ  ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਸ਼ਨੀਵਾਰ, 5 ਮਾਰਚ ਨੂੰ ਸਵੇਰੇ 10 ਵਜੇ ਮਾਤਾ ਸਾਹਿਬ ਕੋਰ ਆਡੀਟੋਰੀਅਮ, ਮਾਤਾ ਸੁੰਦਰੀ ਕਾਲਜ ਫਾਰ ਵੂਮਨ ਵਿੱਖੇ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਦਸਿਆ ਕਿ ਡਾ. ਜਸਪਾਲ ਸਿੰਘ ਉਪ-ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਧਾਨਗੀ ਹੇਠ ਹੋ ਰਹੇ ਇਸ ਸੈਮੀਨਾਰ ਵਿੱਚ ਆਏ ਵਿਦਵਾਨਾਂ ਅਤੇ ਸ੍ਰੋਤਿਆਂ ਦਾ ਸੁਆਗਤ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ ਕੇ ਅਤੇ ਜਨਰਲ ਸਕਤੱਰ ਸ. ਮਨਜਿੰਦਰ ਸਿੰਘ ਸਿਰਸਾ ਕਰਨਗੇ। ਸੈਮੀਨਾਰ ਦੀ ਅਰੰਭਤਾ ਕਰਨ ਦੀ ਜ਼ਿਮੇਂਦਾਰੀ ਸਿੰਘ ਸਾਹਿਬ ਪ੍ਰੋ. ਮਨਜੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਕੇਸਗੜ੍ਹ ਸਾਹਿਬ ਨਿਭਾਉਣਗੇ। ਸ. ਰਾਣਾ ਨੇ ਦਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫੈਸਰ (ਇਤਿਹਾਸ) ਡਾ. ਸੁਖਦਿਆਲ ਸਿੰਘ ਅਤੇ ਸਾਬਕਾ ਪ੍ਰੋਫੈਸਰ (ਧਰਮ ਅਧਿਅਨ) ਡਾ. ਬਲਕਾਰ ਸਿੰਘ ਆਪਣੇ ਪਰਚੇ ਪੇਸ਼ ਕਰਨਗੇ। ਸ. ਤਰਲੋਚਨ ਸਿੰਘ ਸਾਬਕਾ ਸਾਂਸਦ ਅਤੇ ਸਾਬਕਾ ਚੇਅਰਮੈਨ ਕੌਮੀ ਘਟ ਗਿਣਤੀ ਕਮਿਸ਼ਨ ਪੜ੍ਹੇ ਗਏ ਪਰਚਿਆਂ ਪੁਰ ਵਿਚਾਰ-ਚਰਚਾ ਕਰਨਗੇ। ਉਪਰੰਤ ਡਾ. ਜਸਪਾਲ ਸਿੰਘ ਪ੍ਰਧਾਨਗੀ ਭਾਸ਼ਣ ਦੇਣਗੇ ਅਤੇ ਉਹ ਆਪ (ਰਾਣਾ ਪਰਮਜੀਤ ਸਿੰਘ) ਆਏ ਮਹਿਮਾਨਾਂ ਦਾ ਧੰਨਵਾਦ ਕਰਨਗੇ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜ਼ਾਂ ਕਾਰਨ ਜਾਣੇ …

Leave a Reply