Tuesday, July 7, 2026

ਅਕਾਲੀ ਆਗੂ ਗੋਲਡੀ ਦੀ ਦਾਦੀ ਦੇ ਦਿਹਾਂਤ ‘ਤੇ ਬਾਦਲ, ਸੁਖਬੀਰ ਤੇ ਮਜੀਠੀਆ ਵੱਲੋਂ ਦੁੱਖ ਦਾ ਪ੍ਰਗਟਾਵਾ

PPN0303201607

ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ)- ਯੂਥ ਅਕਾਲੀ ਦਲ ਬਾਦਲ ਦੇ ਬੁਲਾਰੇ ਨਵਦੀਪ ਸਿੰਘ ਗੋਲਡੀ ਦੀ ਦਾਦੀ ਸ੍ਰੀਮਤੀ ਚਰਨ ਕੌਰ ਦੇ ਦਿਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਰੈਵੀਨਿਊ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਵਦੀਪ ਗੋਲਡੀ ਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਤਕਰੀਬਨ 90 ਸਾਲਾ ਮਾਤਾ ਚਰਨ ਕੌਰ ਦਾ ਅੰਤਿਮ ਸਸਕਾਰ ਸਥਾਨਕ ਚਾਟੀਵਿੰਡ ਚੌਂਕ ਨੇੜਲੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਮਾਤਾ ਚਰਨ ਕੌਰ ਦੀ ਮ੍ਰਿਤਕ ਦੇਹ ਨੂੰ ਉਨਾਂ ਦੇ ਪੁੱਤਰ ਦਵਿੰਦਰ ਸਿੰਘ ਨੇ ਅਗਨੀ ਦਿਖਾਈ। ਇਸ ਮੋਕੇ ਸ. ਮਜੀਠੀਆ ਦੀ ਤਰਫੋਂ ਮੀਡੀਆ ਸਲਾਹਕਾਰ ਪ੍ਰੋ. ਸਰਚਾਂਦ ਸਿੰਘ, ਮੇਅਰ ਬਖਸ਼ੀ ਰਾਮ ਅਰੋੜਾ, ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ, ਭਾਈ ਰਾਮ ਸਿੰਘ, ਜਥੇ. ਬਾਵਾ ਸਿੰਘ ਗੁਮਾਨਪੁਰਾ ਦੋਵੇੇਂ ਮੈਂਬਰ ਸੋਮਣੀ ਕਮੇਟੀ, ਐਸ.ਡੀ.ਐਮ-1 ਰੋਹਿਤ ਗੁਪਤਾ, ਐਸ.ਡੀ.ਐਮ-2 ਰਾਜੇਸ਼ ਸ਼ਰਮਾ, ਅਕਾਲੀ ਆਗੂ ਉਪਕਾਰ ਸਿੰਘ ਸੰਧੂ, ਦਿਨੇਸ਼ ਬੱਸੀ, ਰਾਣਾ ਪਲਵਿੰਦਰ ਸਿੰਘ, ਸੁਨੀਲ ਦੱਤੀ ਸਾਬਕਾ ਮੇਅਰ, ਸਮਸ਼ੇਰ ਸਿੰਘ ਸ਼ੇਰਾ, ਅਮਰੀਕ ਸਿੰਘ ਲਾਲੀ, ਮਨਮੋਹਨ ਸਿੰਘ ਟੀਟੂ, ਅਮਰਬੀਰ ਸਿੰਘ ਢੋਟ, ਦੀਦਾਰ ਸਿੰਘ ਦੋਬੁਰਜੀ, ਮਹਾਂਬੀਰ ਸਿੰਘ ਸੁਲਤਾਨਵਿੰਡ, ਇੰਦਰਜੀਤ ਸਿੰਘ ਸੁਲਤਾਨਵਿੰਡ, ਏ.ਐਸ.ਆਈ ਗੁਰਵਿੰਦਰ ਸਿੰਘ, ਸੁਰਿੰਦਰ ਸਿੰਘ ਰੰਧਾਵਾ, ਗੁਰਜਿੰਦਰ ਸਿੰਘ, ਮਾਸਟਰ ਸੁਰਿੰਦਰਪਾਲ ਮਹਿੰਦਰੂ, ਭਾਈ ਅਜਾਇਬ ਸਿੰਘ ਅਭਿਆਸੀ, ਰਿੰਕੂ ਮਾਨ, ਮਨਜੀਤ ਸਿੰਘ ਭੋਲਾ ਤੁੰਗ, ਮਹਿੰਦਰਪਾਲ ਸਿੰਘ ਟੋਨੀ, ਕੁਲਜੀਤ ਸਿੰਘ ਸਿੰਘ ਬ੍ਰਦਰਜ਼, ਯਾਦਵਿੰਦਰ ਸਿੰਘ ਆਸ਼ੂ ਤੇ ਹੋਰ ਬਹੁਤ ਸਾਰੇ ਆਗੂ ਤੇ ਸਾਕ ਸਬੰਧੀ ਹਾਜ਼ਰ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply