Tuesday, June 23, 2026

30 ਅਕਾਲੀ ਅਤੇ ਕਾਂਗਰਸੀ ਪਰਿਵਾਰ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ

PPN0303201611

ਪੱਟੀਫ਼ਹਰੀਕੇ ਪੱਤਣ, 3 ਮਾਰਚ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਿਆ, ਜਦੋਂ ਦੋਹਾਂ ਪਾਰਟੀਆਂ ਦੇ 30 ਪਰਿਵਾਰ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ੋਨ ਇੰਚਾਰਜ ਸਰਤਾਜ ਸਿੰਘ ਸੰਧੂ ਦੀ ਅਗਵਾਈ ਵਿਚ ਪਿੰਡ ਰੱਤਾਗੁੱਦਾ ਦੇ 30 ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜ੍ਹ ਲਿਆ। ਇਸ ਮੌਕੇ ਸਰਤਾਜ ਸਿੰਘ ਸੰਧੂ ਨੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਕੇ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ 2017 ਵਿਚ ‘ਆਪ’ ਦੀ ਸਰਕਾਰ ਪੰਜਾਬ ਵਿਚ ਬਣਨ ‘ਤੇ ਕਿਸਾਨਾਂ ਦੀ ਬਾਂਹ ਫੜ੍ਹੀ ਜਾਵੇਗੀ ਅਤੇ ਨਸ਼ਿਆਂ ਨੂੰ ਪਹਿਲ ਦੇ ਅਧਾਰ ‘ਤੇ ਖਤਮ ਕੀਤਾ ਜਾਵੇਗਾ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply