Friday, March 20, 2026

ਦੋ ਮਹੀਨੇ ਤੋਂ ਤਨਖਾਹ ਨਾ ਮਿਲਣ ਤੇ ਮੁਲਾਜ਼ਮਾਂ ਕੀਤੀ ਕਲਮਛੋੜ ਹੜਤਾਲ

PPN0403201602

ਮਾਲੇਰਕੋਟਲਾ, 4 ਮਾਰਚ (ਹਰਮਿੰਦਰ ਸਿੰਘ ਭੱਟ) – ਇੰਪਲਾਇਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਸਬ ਡਵੀਜਨ ਮਾਲੇਰਕੋਟਲਾ ਦੇ ਕਰਮਚਾਰੀਆਂ ਵਲੋਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਪੰਨੂ ਦੀ ਅਗਵਾਈ ਵਿੱਚ 2 ਮਹੀਨੇ ਤੋਂ ਤਨਖਾਹ ਨਾ ਮਿਲਣ ਕਾਰਨ ਮੁਲਾਜ਼ਮਾਂ ਵੱਲੋਂ ਕਲਮਛੋੜ ਹੜਤਾਲ ਕਰਕੇ ਐਸ.ਡੀ.ਐਮ ਦਫਤਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਅੰਮ੍ਰਿਤਪਾਲ ਸਿੰਘ ਪੰਨੂ ਨੇ ਦੱਸਿਆ ਕਿ ਡੀ.ਸੀ ਦਫਤਰਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤਾਂ ਇਕ ਪਾਸੇ ਰਹੀਆਂ, ਪੰਜਾਬ ਸਰਕਾਰ ਨੇ ਦੋ ਮਹੀਨੇ ਤੋਂ ਤਨਖਾਹ ਨਾ ਦੇ ਕੇ ਮੁਲਾਜ਼ਮਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਕਰ ਦਿੱਤਾ ਹੈ ਜਿਸ ਕਾਰਨ ਮੁਲਾਜ਼ਮਾਂ ਦੇ ਘਰੇਲੂ ਆਰਥਿਕ ਸਥਿਤੀ ਗੰਭੀਰ ਬਣ ਗਈ। ਉਹਨਾਂ ਦੱਸਿਆ ਕਿ ਨਵਾਂ ਵਿਦਿਅਕ ਸੈਸ਼ਨ ਸ਼ੁਰੂ ਹੋਣ ਕਾਰਨ ਬੱਚਿਆਂ ਦੇ ਦਾਖਲੇ ਅਤੇ ਹੋਰ ਫੀਸਾਂ ਨਾ ਭਰਨ ਕਾਰਨ ਅਤੇ ਹੋਰ ਘਰੈਲੂ ਖ਼ਰਚੇ ਰੁਕਣ ਕਾਰਨ ਮੁਲਾਜ਼ਮ ਬਹੁਤ ਪ੍ਰੇਸ਼ਾਨ ਹਨ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸਾਰੇ ਮੁਲਾਜ਼ਮ ਸਮੂਹਕ ਹੜਤਾਲ ਤੇ ਜਾਣ ਲਈ ਮਜਬੂਰ ਹੋ ਜਾਣਗੇ, ਜਿਸਦੀ ਸਾਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਜਸਵੀਰ ਸਿੰਘ ਬਨਭੋਰਾ, ਲਾਲਦੀਨ, ਧਰਮ ਸਿੰਘ, ਗੁਰਵਿੰਦਰ ਸਿੰਘ, ਸਤੀਸ਼ ਕੁਮਾਰ, ਮੈਡਮ ਸਰੋਜ ਕੁਮਾਰੀ, ਅਨੁਪਮ ਸਹਿਜਪਾਲ, ਗੁਰਪ੍ਰੀਤ ਕੌਰ, ਹਮੀਰ ਕੌਰ, ਮਿਨਾਕਸ਼ੀ ਜੋਸ਼ੀ, ਅਮਜਦ ਪ੍ਰਵੇਜ, ਤਰਲੋਚਨ ਸਿੰਘ, ਰੋਹਿਤ ਕੁਮਾਰ, ਮਨਪ੍ਰੀਤ ਸਿੰਘ, ਚੂਹੜ ਸਿੰਘ, ਭਜਨ ਸਿੰਘ, ਬਲਵੀਰ ਕੌਰ, ਰਾਜ ਰਾਣੀ ਆਦਿ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply