
ਸੰਦੌੜ, 4 ਮਾਰਚ (ਹਰਮਿੰਦਰ ਭੱਟ) – ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਖ਼ਾਲਸਾ ਜੀ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਸੇਵਾ ਦਲ ਵੱਲੋਂ ਗ਼ਰੀਬ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਅਨੰਦ ਕਾਰਜ ਮਿਤੀ 6 ਮਾਰਚ ਦਿਨ ਐਤਵਾਰ ਨੂੰ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਸਥਾਨ ਦੇ ਮੁੱਖ ਬੁਲਾਰੇ ਭਾਈ ਦਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਸਾਲਾਂ ਤੋਂ ਸੰਗਤਾਂ ਦੇ ਸਹਿਯੋਗ ਸਦਕਾ ਨਿਰੰਤਰ ਲੋਕ ਭਲਾਈ ਲਈ ਉੱਦਮ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਲੋੜਵੰਦ ਅਤੇ ਗ਼ਰੀਬ ਪਰਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਪੂਰਨ ਗੁਰਮਤਿ ਮਰਿਆਦਾ ਅਨੁਸਾਰ ਕਰਵਾਏ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਘਰੇਲੂ ਜ਼ਰੂਰੀ ਸਾਮਾਨ ਵੀ ਦਿੱਤਾ ਜਾਵੇਗਾ ਅਤੇ ਵਿਸ਼ੇਸ਼ ਕਰ ਕੇ ਇਸ ਸਮਾਗਮ ਦਾ ਸਿੱਧਾ ਪ੍ਰਸਾਰਨ ਫ਼ਤਿਹ ਟੀ. ਵੀ ਅਤੇ ਸੰਗਤ ਟੀ. ਵੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਪੰਥ ਪ੍ਰਸਿੱਧ ਪ੍ਰਚਾਰਕਾਂ ਵੱਲੋਂ ਗੁਰੂ ਜੱਸ ਕੀਰਤਨ ਰਾਹੀ ਸੰਗਤਾਂ ਦੇ ਇਕੱਠ ਨੂੰ ਬਾਣੀ ਅਤੇ ਬਾਣੇ ਨਾਲ ਜੋੜਿਆ ਜਾਵੇਗਾ।
Punjab Post Daily Online Newspaper & Print Media