ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਹਾਈ ਸਕੂਲ ਨੱਥੂਪੁਰਾ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਰਾਗੀ ਸਿੰਘਾਂ ਵੱਲੋਂ ਆਨੰਦਮਈ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਵਿਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਐਡੀਸ਼ਨਲ ਆਨਰੇਰੀ ਸੱਕਤਰ ਹਰਮਿੰਦਰ ਸਿੰਘ ਫਰੀਡਮ, ਮੰਗਵਿੰਦਰ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਜਸਪਾਲ ਸਿੰਘ ਨੇਸ਼ਟਾ ਅਬਸਰਵਰ ਹਲਕਾ ਅਟਾਰੀ, ਅਕਾਲੀ ਆਗੂ ਦਲਵਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ।ਅਕਾਦਮਿਕ ਪ੍ਰਾਪਤੀਆਂ, ਧਰਮ ਪ੍ਰਚਾਰ ਕਮੇਟੀ, ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਅਤੇ 17ਵੀਆਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਪੋਰਟਸ ਵਿਚ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੀ ਧਾਰਮਿਕ ਪ੍ਰੀਖਿਆ ਵਿਚੋਂ ਮੈਰਿਟ ਪੁਜ਼ੀਸ਼ਨ ਹਾਸਿਲ ਕਰਨ ਵਾਲੀਆਂ ਦੋ ਵਿਦਿਆਰਥਣਾ ਗਗਨਦੀਪ ਕੌਰ ਅਤੇ ਅਨਮੋਲਪ੍ਰੀਤ ਕੌਰ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ।ਇਸ ਮੌਕੇ ਸਕੂਲ ਕਮੇਟੀ ਦੇ ਮੈਬਰ ਮਨਜੀਤ ਸਿੰਘ ਨਰੂਲਾ ਨੇ ਸਨਮਾਨਿਤ ਸ਼ਖਸ਼ੀਅਤਾਂ ਦਾ ਸਵਾਗਤ ਕੀਤਾ ਅਤੇ ਸੁਰਜੀਤ ਸਿੰਘ, ਸੁਰਜੀਤ ਸਿੰਘ ਅਰੋੜਾ ਅਤੇ ਸਕੂਲ ਦੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ ।ਗੁਰੂ ਕਾ ਲੰਗਰ ਅਤੁੱਟ ਵਰਤਿਆ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media