Wednesday, July 3, 2024

’ਤ੍ਵ ਪ੍ਰਸਾਦਿ ਸਵੱਯੇ’ ਕਥਾ ਦੀ ਅਰੰਭਤਾ ਸੋਮਵਾਰ ਤੋਂ

Rana Paramjit  Singh

ਨਵੀਂ ਦਿੱਲੀ 4, ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਵੱਖ-ਵੱਖ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਉਨ੍ਹਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਗਈ ਕੱਥਾ-ਲੜੀ ਨੂੰ ਅਗੇ ਤੋਰਦਿਆਂ ਸੋਮਵਾਰ, 7 ਮਾਰਚ ਤੋਂ ਸ਼ੁਕਰਵਾਰ, 11 ਮਾਰਚ ਤਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਬਾਬਾ ਬੰਤਾ ਸਿੰਘ (ਮੁੰਡਾ ਪਿੰਡ) ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਬਾਣੀਆਂ ਵਿਚੋਂ ਨਿਤਨੇਮ ਦੀ ਬਾਣੀ ‘ਤ੍ਵ ਪ੍ਰਸਾਦਿ ਸਵੱਯੇ’, ਜਿਸਦਾ ਪਾਠ ਪੰਜ ਪਿਆਰਿਆਂ ਵਲੋਂ ਅੰਮ੍ਰਿਤ ਦੀ ਦਾਤ ਤਿਅਰ ਕਰਨ ਸਮੇਂ ਜਪੁ ਜੀ ਸਾਹਿਬ, ਜਾਪੁ ਸਾਹਿਬ ਤੋਂ ਬਾਅਦ ਕੀਤਾ ਜਾਂਦਾ ਹੈ, ਦੀ ਭਾਵ-ਅਰਥਾਂ ਸਹਿਤ ਵਿਆਖਿਆ ਕਰਦਿਆਂ ਕੱਥਾ ਕਰਨਗੇ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇੱਸ ਕਥਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਹਮੇਸ਼ਾਂ ਵਾਂਗ ਸਵੇਰੇ 7.30 ਤੋਂ 8.30 ਵਜੇ ਤਕ ਚੜ੍ਹਦੀਕਲਾ ਟਾਈਮ ਟੀਵੀ ‘ਤੇ ਹੋਵੇਗਾ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜ਼ਾਂ ਕਾਰਨ ਜਾਣੇ …

Leave a Reply