Wednesday, July 3, 2024

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਸਥਾਨਿਕ ਇੰਸਟੀਚਿਊਟ ਆਫ ਸ਼ੋਸ਼ਲ ਸਾਇੰਸਿਜ਼ ਯੂਨੀਵਰਸਿਟੀ ਆਈ.ਟੀ.ਆਈ. ਵਿਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਪੰਜਾਬ ਲੀਗਲ ਸਰਵਿਸ ਅਥਾਰਟੀ ਵਲੋਂ ਦਿੱਤੀਆਂ ਜਾ ਰਹੀਆਂ ਮੁਫਤ ਸੇਵਾਵਾਂ ਅਤੇ ਲੋਕ ਅਦਾਲਾਂ ਰਾਹੀ ਹੱਲ ਕੀਤੇ ਜਾਣ ਵਾਲੇ ਮਾਮਲਿਆਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।
ਇਸ ਸੈਮੀਨਾਰ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੈਡਮ ਗਰੀਸ਼, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਿਹਾ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਤੇ ਆਉਣ ਵਾਲਾ ਸਮੁੱਚਾ ਖਰਚ ਜ਼ਿਲ੍ਹਾ ਪੱਧਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤਾ ਜਾਂਦਾ ਹੈ ਅਤੇ ਇਹ ਸਹਾਇਤਾ ਪ੍ਰਾਪਤ ਕਰਨ ਵਾਲੇ ਵਿਅਕਤੀ ਨੂੰ ਵਕੀਲ ਦੀ ਫੀਸ, ਤਲਬਾਨਾ ਫੀਸ, ਕੋਰਟ ਫੀਸ ਅਤੇ ਹੋਰ ਖਰਚੇ ਸਰਕਾਰ ਵੱਲੋਂ ਅਦਾ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਜਿਸਦੀ ਸਲਾਨਾ ਆਮਦਨ ਇਕ ਲੱਖ ਤੋਂ ਘੱਟ ਹੈ ਉਹ ਜ਼ਿਲ੍ਹਾ ਪੱਧਰ ‘ਤੇ ਖੋਲੇ ਗਏ ਲੀਗਲ ਏਡ ਕਲੀਨਿਕ ਨਾਲ ਰਾਬਤਾ ਕਾਇਮ ਕਰਕੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਇਸ ਮੌਕੇ ‘ਤੇ ਪੈਰਾ ਲੀਗਲ ਵਲੰਟੀਅਰਾਂ ਦੀ ਸਕੀਮ ਬਾਰੇ ਵੀ ਜਾਗਰੂਕ ਕੀਤਾ ਗਿਆ।
ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਗਾਈਆਂ ਜਾਂਦੀਆਂ ਲੋਕ ਅਦਾਲਤਾਂ ਬਾਰੇ ਜਾਗਰੂਕ ਕਰਦਿਆਂ ਮੈਡਮ ਗਰੀਸ਼ ਨੇ ਕਿਹਾ ਕਿ ਲੋਕ ਅਦਾਲਤਾਂ ਰਾਹੀ ਜਿੱਥੇ ਦੋਹਾਂ ਪਾਰਟੀਆਂ ਦੀ ਆਪਸ ਵਿਚ ਰਜਾਮੰਦੀ ਨਾਲ ਮਸਲਿਆਂ ਨੂੰ ਹੱਲ ਕੀਤਾ ਜਾਂਦਾ ਹੈ ਉੱਥੇ ਲੋਕਾਂ ਦਾ ਸਮਾਂ ਵੀ ਬਚਦਾ ਹੈ ਤੇ ਖੱਜਲ ਖੁਆਰੀ ਵੀ ਨਹੀਂ ਹੁੰਦੀ। ਹੋਰਨਾਂ ਤੋਂ ਇਲਾਵਾ ਇਸ ਸੈਮੀਨਾਰ ਵਿਚ ਯੂਨੀਵਰਸਲ ਗਰੁੱਪ ਆਫ ਇੰਸਟੀਚਿਊਟ ਦੇ ਚੇਅਰਮੈਨ ਡਾ. ਐੱਸ.ਐੱਸ. ਛੀਨਾ, ਸ. ਸਵਰਾਜ ਸਿੰਘ ਬਮਰਾਹ, ਸ. ਬੇਅੰਤ ਸਿੰਘ, ਸ. ਨਰੋਤਮ ਸਿੰਘ, ਸ੍ਰੀ ਚਾਨਣ ਸਿੰਘ ਆਦਿ ਹਾਜਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply