ਪੱਟੀ, 4 ਮਾਰਚ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼੍ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ: ਪੱਟੀ ਦੀ ਮੀਟਿੰਗ ਪ੍ਰਧਾਨ ਕੁਲਵਿੰਦਰ ਸਿੰਘ ਬੱਬੂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਭਗਤ ਨਾਮਦੇਵ ਜੀ ਵਾਰਡ ਨੰਬਰ 8 ਵਿਖੇ ਹੋਈ।ਮੀਟਿੰਗ ਦੌਰਾਨ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਸ਼ਿਰਕਤ ਕੀਤੀ ਤੇ ਕੀਰਤਨ ਦਰਬਾਰ ਕਰਾਉਣ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ। ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਕੱਤਰ ਜੋਗਾ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ 18ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ ਜੋ ਕਿ 1 ਅਪ੍ਰੈਲ 2016 ਦਿਨ ਸ਼ੁਕਰਵਾਰ ਨੂੰ ਦੀ ਯੰਗਮੈਨ ਰਾਮਾ ਕ੍ਰਿਸ਼ਨਾ ਰਾਮਲੀਲਾ ਕਲੱਬ ਨੇੜੇ ਸੋਹਨ ਲਾਲ ਪਾਠਕ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ।ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ, ਕਥਾਵਾਚਕ, ਢਾਡੀ ਤੇ ਕਵੀਸ਼ਰ ਗੁਰਬਾਣੀ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਇਹਨਾਂ ਸਮਾਗਮਾਂ ਵਿਚ ਸਿੰਘ ਸਹਿਬਾਨ, ਸੰਤ ਮਹਾਂਪੁਰਖ ਤੇ ਹੋਰ ਪੰਥਕ ਸ਼ਖਸ਼ੀਅਤਾਂ ਹਾਜਰ ਹੋਣਗੀਆਂ।ਉਹਨਾਂ ਦੱਸਿਆ ਕਿ ਭਾਈ ਗੁਰਇਕਬਾਲ ਸਿੰਘ ਬੀਬੀ ਕੌਲ਼ਾਂ ਜੀ ਟਰੱਸਟ ਅਮ੍ਰਿਤਸਰ ਵੱਲੋਂ ਚਲਾਈ ਗਈ ਲਹਿਰ 300 ਸਾਲ ਸਿੱਖੀ ਸਰੂਪ ਦੇ ਨਾਲ ਤੇ ਤਹਿਤ ਸਿੰਘ ਤੇ ਸਿੰਘਣੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਵਿਚਾਰੇ ਗਏ ਸਮੂਹ ਮੱਤਿਆਂ ਨੂੰ ਸਕੱਤਰ ਜੋਗਾ ਸਿੰਘ ਵੱਲੋਂ ਪੜ੍ਹ ਕੇ ਸੁਣਾਇਆ ਗਿਆ ਤੇ ਹਾਜਰ ਸਮੂਹ ਮੈਂਬਰਾਂ ਵੱਲੋਂ ਜੈਕਾਰੇ ਲਗਾ ਕੇ ਪ੍ਰਵਾਨਗੀ ਦਿੱਤੀ ਗਈ।ਇਸ ਮੌਕੇ ਪਰਧਾਨ ਕੁਲਵਿੰਦਰ ਸਿੰਘ ਤੋਂ ਇਲਾਵਾ ਡਾ.ਗੁਰਚਰਨਜੀਤ ਕੌਰ ਦਲੇਰ, ਗਿਆਨ ਸਿੰਘ ਮਠਾੜੂ, ਲਖਬੀਰ ਸਿੰਘ, ਨਿਰਮਲ ਸਿੰਘ ਕਾਲਾ, ਇਕਬਾਲ ਸਿੰਘ ਜੌਲੀ, ਅਵਤਾਰ ਸਿੰਘ ਢਿਲੋਂ, ਜਗਦੀਪ ਸਿੰਘ, ਹਰਪ੍ਰੀਤ ਸਿੰਘ ਸਿੰਘਾਂਪੁਰ ਵਾਲੇ, ਗੁਰਵਿੰਦਰ ਸਿੰਘ ਰੋਮੀ, ਸੁਰਿੰਦਰ ਸਿੰਘ, ਗੁਰਚਰਨ ਸਿੰਘ, ਜਥੇਦਾਰ ਕੁਲਵਿੰਦਰ ਸਿੰਘ, ਅਰਜਿੰਦਰ ਸਿੰਘ ਬਿੱਲਾ, ਅਮ੍ਰਿਤਪਾਲ ਸਿੰਘ, ਜਤਿੰਦਰ ਸਿੰਘ, ਮੇਹਰ ਸਿੰਘ, ਗੁਰਸ਼ਰਨ ਸਿੰਘ, ਹਰਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ, ਜਗਪ੍ਰੀਤ ਸਿੰਘ, ਗੁਰਮੀਤ ਸਿੰਘ ਹੈਪੀ, ਸੁਰਿੰਦਰ ਸਿੰਘ ਔਲਖ, ਸਿਮਰਨਜੀਤ ਸਿੰਘ, ਸਰਬਜੀਤ ਸਿੰਘ, ਅਰਜਿੰਦਰ ਸਿੰਘ ਖਾਲਸਾ, ਅਮਰਦੀਪ ਸਿੰਘ, ਬਾਬਾ ਅਮਰੀਕ ਸਿੰਘ, ਆਦਿ ਹਾਜ਼ਰ ਸਨ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media