Wednesday, July 3, 2024

ਆਸਟਰੇਲੀਆ ਵਿੱਚ ਸਿੱਖ ਵਿਦਿਆਰਥੀ ‘ਤੇ ਨਸਲੀ ਟਿੱਪਣੀ ਕਰਨ ਦੀ ਨਿਖੇਧੀ

ਅੰਮ੍ਰਿਤਸਰ, 4 ਮਾਰਚ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਸਟਰੇਲੀਆ ਵਿੱਚ 13 ਸਾਲਾ ਸਿੱਖ ਵਿਦਿਆਰਥੀ ਸ. ਹਰਜੀਤ ਸਿੰਘ ਨਾਲ ਅਣਪਛਾਤੇ ਹਮਲਾਵਰਾਂ ਵੱਲੋਂ ਬੱਸ ਵਿੱਚ ਸਫ਼ਰ ਕਰਦਿਆਂ ਨਸਲੀ ਟਿੱਪਣੀ ਕਰਨ ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਅਣਪਛਾਤੇ ਹਮਲਾਵਰਾਂ ਵੱਲੋਂ ਸਿੱਖ ਵਿਦਿਆਰਥੀ ਸ. ਹਰਜੀਤ ਸਿੰਘ ਨਾਲ ਬੱਸ ਵਿੱਚ ਧੱਕਾ-ਮੁੱਕੀ ਕਰਨ ਤੇ ਉਸ ਦੀ ਦਸਤਾਰ ਨੂੰ ਤੋਲੀਆ ਕਹਿਣਾ ਅਤਿ ਨਿੰਦਣਯੋਗ ਘਟਨਾ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖਸ਼ਿਸ਼ ਦਸਤਾਰ ਸਿੱਖਾਂ ਦੀ ਵੱਖਰੀ ਪਹਿਚਾਣ ਦੀ ਪ੍ਰਤੀਕ ਹੈ ਜੋ ਉਸ ਦੇ ਕੇਸਾਂ ਦੀ ਸੰਭਾਲ ਨੂੰ ਯਕੀਨੀ ਬਣਾਉਂਦੀ ਹੈ।ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਹਮੇਸ਼ਾ ਹੀ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ।ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਕਿਸੇ ਨਾਲ ਵਿਤਕਰਾ ਨਹੀਂ ਕੀਤਾ ਜਾਂਦਾ ਤੇ ਨਾ ਹੀ ਧਰਮ, ਜਾਤ ਅਤੇ ਨਸਲ ਦਾ ਭਿੰਨ-ਭੇਦ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸਿੱਖ ਜਿਸ ਦੇਸ਼ ਵਿੱਚ ਵੀ ਗਏ ਹਨ ਉਸ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ, ਪਰ ਅਫਸੋਸ ਕਿ ਗਲਤ ਪਹਿਚਾਣ ਕਰਕੇ ਸਿੱਖਾਂ ‘ਤੇ ਨਸਲੀ ਹਮਲੇ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਇੱਕ ਪਾਸੇ ਯੂ ਐੱਸ ਆਰਮੀ ਵਿੱਚ ਤਾਇਨਾਤ ਲੈਫਟੀਨੈਂਟ ਸ. ਤੇਜਦੀਪ ਸਿੰਘ ਰਤਨ ਨੂੰ ਅਮਰੀਕੀ ਫੌਜ ਵਿੱਚ ਵਧੀਆ ਸੇਵਾਵਾਂ ਕਰਕੇ ਮੇਜਰ ਦੇ ਅਹੁਦੇ ਦੀ ਤਰੱਕੀ ਦਿੱਤੀ ਗਈ ਹੈ ਦੂਜੇ ਪਾਸੇ ਸਿੱਖਾਂ ਤੇ ਨਸਲੀ ਹਮਲੇ ਹੋਣੇ ਗੰਭੀਰ ਚਿੰਤਾ ਦਾ ਵਿਸ਼ਾ ਹਨ।
ਉਨ੍ਹਾਂ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਆਪਣੀ ਨਿਜੀ ਦਿਲਚਸਪੀ ਲੈ ਕੇ ਸਬੰਧਤ ਹਮਲਾਵਰਾਂ ਖਿਲਾਫ ਸਖ਼ਤ ਕਾਰਵਾਈ ਕਰਨ ਤੇ ਉਥੋਂ ਦੇ ਵਸਨੀਕਾਂ ਨੂੰ ਸਿੱਖ ਧਰਮ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਤਾਂ ਜੋ ਸਿੱਖਾਂ ਤੇ ਆਏ ਦਿਨ ਹੋਣ ਵਾਲੇ ਨਸਲੀ ਹਮਲਿਆਂ ਨੂੰ ਰੋਕਿਆ ਜਾ ਸਕੇ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply