Wednesday, July 3, 2024

ਭਗਤ ਧੰਨਾ ਜੀ ਨੂੰ ਸਮਰਪਿਤ ਨਗਰ ਕੀਰਤਨ ਸਬੰਧੀ ਸ਼ੋ੍ਰਮਣੀ ਕਮੇਟੀ ਵਲੋਂ ਇਕੱਤਰਤਾ

PPN0403201614ਅੰਮ੍ਰਿਤਸਰ, 4 ਮਾਰਚ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ 6ਵੀਂ ਸ਼ਤਾਬਦੀ ਨੂੰ ਸਮਰਪਿਤ 8 ਮਾਰਚ ਨੂੰ ਗੁਰਦੂਆਰਾ ਰਾਮਸਰ ਸਾਹਿਬ ਤੋਂ ਆਯੋਜਿਤ ਕੀਤੇ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਰਜਿੰਦਰ ਸਿੰਘ ਮਹਿਤਾ ਅੰਤਿ੍ਰੰਗ ਕਮੇਟੀ ਮੈਂਬਰ, ਮੁੱਖ ਸਕੱਤਰ ਤੇ ਸਕੱਤਰਾਂ ਨੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਭਾਈ ਮਨਜੀਤ ਸਿੰਘ, ਹਰਜਾਪ ਸਿੰਘ, ਬਾਵਾ ਸਿੰਘ ਗੁਮਾਨਪੁਰਾ, ਅਮਰੀਕ ਸਿੰਘ ਵਿਛੋਆ, ਖੁਸ਼ਵਿੰਦਰ ਸਿੰਘ ਭਾਟੀਆ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬਿਕਰਮਜੀਤ ਸਿੰਘ ਕੋਟਲਾ, ਬੀਬੀ ਕਿਰਨਜੋਤ ਕੌਰ ਤੇ ਬੀਬੀ ਹਰਜਿੰਦਰ ਕੌਰ ਅਤੇ ਸਮੂਹ ਸਭਾ-ਸੁਸਾਇਟੀਆਂ ਨਾਲ ਸ਼ੋ੍ਰਮਣੀ ਕਮੇਟੀ ਦੇ ਮੀਟਿੰਗ ਹਾਲ ਵਿਖੇ ਇਕੱਤਰਤਾ ਕੀਤੀ।
ਇਕੱਤਰਤਾ ਸਮੇਂ ਸ. ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ ਨੇ ਆਈਆਂ ਸਮੂਹ ਸਭਾ-ਸੁਸਾਇਟੀਆਂ ਦਾ ਧੰਨਵਾਦ ਕਰਦਿਆ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਯੋਜਿਤ ਕੀਤੇ ਜਾ ਰਹੇ ਨਗਰ ਕੀਰਤਨ ਵਿੱਚ ਵੱਧ ਤੋਂ ਵੱਧ ਸੰਗਤਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਸਭਾ-ਸੁਸਾਇਟੀਆਂ ਵੱਲੋਂ ਦਿੱਤੇ ਗਏ ਕੀਮਤੀ ਸੁਝਾਵਾਂ ‘ਤੇ ਗੌਰ ਵੀ ਕੀਤਾ ਜਾਵੇਗਾ।ਇਸੇ ਤਰ੍ਹਾਂ ਸੰਤੋਖ ਸਿੰਘ ਸੇਠੀ ਚੀਫ ਖਾਲਸਾ ਦੀਵਾਨ, ਸੁਰਿੰਦਰ ਸਿੰਘ ਰੁਮਾਲਿਆ ਵਾਲੇ, ਜਸਬੀਰ ਸਿੰਘ ਤੇ ਦਵਿੰਦਰ ਸਿੰਘ ਸ਼ਬਦ ਕੀਰਤਨ ਨਾਮ ਸਿਮਰਨ, ਕੁਲਦੀਪ ਸਿੰਘ ਪੰਡੋਰੀ ਨਗਰ ਨਿਗਮ ਤਾਲਮੇਲ ਦਲ, ਪ੍ਰਿੰਸੀਪਲ ਬਲਜਿੰਦਰ ਸਿੰਘ ਖਾਲਸਾ ਕਾਲਜ ਚਵਿੰਡਾ, ਭਾਈ ਤਰਜਿੰਦਰ ਸਿੰਘ, ਜਗਜੀਤ ਸਿੰਘ ਖਾਲਸਾ ਸੇਵਕ ਜਥਾ ਕੜਾਹ ਪ੍ਰਸ਼ਾਦਿ, ਗੁਰਵੇਲ ਸਿੰਘ ਸੇਵਕ ਕਮੇਟੀ, ਗੁਰਦੀਪ ਸਿੰਘ ਸਲੂਜਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗਿਆਨੀ ਚਰਨ ਸਿੰਘ ਸ੍ਰੀ ਅਖੰਡ ਪਾਠ ਸੇਵਾ ਸੁਸਾਇਟੀ, ਤਰਲੋਚਨ ਸਿੰਘ ਬਿੱਟੂ ਸੇਵਕ ਜਥਾ ਗੁਰਦੁਆਰਾ ਟਾਹਲੀ ਸਾਹਿਬ, ਜਸਬੀਰ ਸਿੰਘ ਸੇਠੀ ਭਾਈ ਘਨਈਆ ਜੀ ਮਿਸ਼ਨ ਸੁਸਾਇਟੀ, ਅਖੰਡ ਕੀਰਤਨੀ ਜਥਾ ਸ੍ਰੀ ਅੰਮ੍ਰਿਤਸਰ ਅਤੇ ਹੋਰ ਸਭਾ-ਸੁਸਾਇਟੀਆਂ ਤੇ ਧਾਰਮਿਕ ਜਥੇਬੰਦੀਆ ਦੇ ਨੁਮਾਇੰਦਿਆ ਨੇ ਵੀ ਆਪਣੇ ਸੁਝਾਅ ਦਿੱਤੇ।ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਨੇ ਸਮੁੱਚੀ ਮੀਟਿੰਗ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਭਗਤ ਧੰਨਾ ਜੀ ਸਬੰਧੀ ਆਯੌਜਿਤ ਕੀਤੇ ਜਾਣ ਵਾਲੇ ਨਗਰ ਕੀਰਤਨ ਦੇ ਰੂਟ ਬਾਰੇ ਵੀ ਸਾਂਝ ਪਾਈ।
ਸ. ਹਰਚਰਨ ਸਿੰਘ ਮੁੱਖ ਸਕੱਤਰ ਤੇ ਡਾ.ਰੂਪ ਸਿੰਘ ਸਕੱਤਰ ਨੇ ਸਾਂਝੇ ਤੌਰ ‘ਤੇ ਕਿਹਾ ਕਿ ਭਗਤ ਧੰਨਾ ਜੀ ਨੂੰ ਸਮਰਪਿਤ ਨਗਰ ਕੀਰਤਨ ਦਾ ਮੁੱਖ ਮਕਸਦ ਸੰਗਤਾਂ ਤੱਕ ਗੁਰਬਾਣੀ ਦੇ ਅਸਲ ਸੰਦੇਸ਼ ਨੂੰ ਪਹੁੰਚਾਉਣਾ ਹੈ।ਉਨ੍ਹਾਂ ਕਿਹਾ ਕਿ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸਿੱਖ ਗੁਰੂ ਸਾਹਿਬਾਨ ਤੋਂ ਇਲਾਵਾ ਭਗਤਾਂ ਤੇ ਭੱਟਾਂ ਦੀ ਬਾਣੀ ਵੀ ਦਰਜ ਹੈ ਜਿਸ ਬਾਰੇ ਸੰਗਤਾਂ ਵਿੱਚ ਜਾਗਰੂਕਤਾ ਦੀ ਘਾਟ ਹੈ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਭਗਤ ਧੰਨਾ ਜੀ ਨਾਲ ਸਬੰਧਤ ਪ੍ਰੋਗਰਾਮਾਂ ਦੀ ਜਾਣਕਾਰੀ ਦੇਣ ਹਿਤ ਪੰਜਾਬੀ ਭਾਸ਼ਾ ਵਿੱਚ ਬੈਨਰ ਤੇ ਹੋਰਡਿੰਗ ਤਿਆਰ ਕਰਵਾ ਦਿੱਤੇ ਗਏ ਹਨ ਤੇ ਰਾਜਸਥਾਨ ਵਿਖੇ ਹਿੰਦੀ ਭਾਸ਼ਾ ਵਿੱਚ ਸੰਗਤਾਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਨੂੰ ਵੀ ਹਦਾਇਤ ਕੀਤੀ ਕਿ ਉਹ ਸਿੱਖ ਗੁਰੂ ਸਾਹਿਬਾਨ, ਭਗਤਾਂ ਤੇ ਭੱਟਾਂ, ਗੁਰੂ ਘਰ ਦੇ ਸੇਵਕਾਂ ਦੇ ਸਬੰਧ ਵਿੱਚ ਹੋਣ ਵਾਲੇ ਸਮਾਗਮਾਂ ਬਾਰੇ ਸਮੂਹ ਮੈਂਬਰ ਸਾਹਿਬਾਨ ਤੇ ਸਭਾ-ਸੁਸਾਇਟੀਆਂ ਨੂੰ ਵੀ ਚਿੱਠੀ ਰਾਹੀਂ ਜਾਣਕਾਰੀ ਦੇਣ ਤਾਂ ਕਿ ਵੱਡੇ ਪੱਧਰ ਤੇ ਇਨ੍ਹਾਂ ਸਮਾਗਮਾਂ ਨੂੰ ਮਨਾਇਆ ਜਾ ਸਕੇ।ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਵਾਲੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਦੀਪਮਾਲਾ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ।
ਇਸ ਮੌਕੇ ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ, ਕੁਲਵਿੰਦਰ ਸਿੰਘ ਮੀਤ ਸਕੱਤਰ, ਸੁਲੱਖਣ ਸਿੰਘ ਤੇ ਮਨਜਿੰਦਰ ਸਿੰਘ ਮੰਡ ਮੈਨੇਜਰ, ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ, ਜਤਿੰਦਰ ਸਿੰਘ ਐਡੀਸ਼ਨਲ ਮੈਨੇਜਰ ਤੇ ਮਨਜੀਤ ਸਿੰਘ ਇੰਚਾਰਜ ਸ਼ਤਾਬਦੀਆਂ ਆਦਿ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply