Wednesday, July 3, 2024

 ਜਥੇਦਾਰ ਵਲੋਂ ਗੋਰੇ ਵਲੋਂ ਸਪੋਕੇਨ ਦੇ ਗੁਰਦੁਆਰਾ ਸਾਹਿਬ ਵਿਖੇ ਨਿਰਾਦਰ ਤੇ ਭੰਨਤੋੜ ਦੀ ਨਿੰਦਾ

ਅੰਮ੍ਰਿਤਸਰ, 5 ਮਾਰਚ (ਗੁਰਪ੍ਰੀਤ ਸਿੰਘ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਕਿਹਾ ਕਿ ਅਮਰੀਕਾ ਦੇ ਵਸ਼ਿੰਗਟਨ ਸੂਬੇ ਦੇ ਸ਼ਹਿਰ ਸਪੋਕੇਨ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਗੋਰੇ ਨੇ ਪਵਿੱਤਰ ਵਸਤਾਂ ਦਾ ਨਿਰਾਦਰ ਅਤੇ ਭੰਨਤੋੜ ਕੀਤੀ ਹੈ।ਇਸ ਘਟਨਾ ਨੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ।ਇਸ ਘਟਨਾ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਥੋੜੀ ਹੈ। ਭਾਵੇਂ ਉਸ ਗੋਰੇ ਵਿਅਕਤੀ ਨੂੰ ਪੁਲਿਸ ਅਧਿਕਾਰੀਆਂ ਨੇ ਗ੍ਰਿਫਤਾਰ ਕਰ ਲਿਆ ਹੈ, ਪਰ ਉਸ ਵਿਅਕਤੀ ਦੀ ਬਦਨੀਤੀ ਅਤੇ ਸ਼ਰਾਰਤ ਨੇ ਸਿੱਖਾਂ ਨੂੰ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ। ਇਸ ਵਰਤਾਰੇ ਨੂੰ ਅਮਰੀਕਾ ਵਿਚ ਸਿੱਖਾਂ ਨਾਲ ਹੋ ਰਹੇ ਨਸਲੀ ਵਿਤਕਰੇ ਦੀ ਸਿਖਰ ਕਿਹਾ ਜਾ ਸਕਦਾ ਹੈ।ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਅਮਰੀਕੀ ਪ੍ਰਸ਼ਾਸ਼ਨ ਨੂੰ ਸਿੱਖਾਂ ਦੀ ਜਾਨ-ਮਾਲ ਅਤੇ ਗੁਰਦੁਆਰਿਆਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ। ਅਮਰੀਕਾ ਦੇ ਆਰਥਿਕ ਅਤੇ ਸਭਿਆਚਾਰਕ ਖੇਤਰ ਵਿਚ ਸਿੱਖ ਭਾਈਚਾਰੇ ਦੇ ਲੋਕ ਆਪਣੀ ਮਿਸਾਲੀ ਭੂਮਿਕਾ ਨਿਭਾਅ ਰਹੇ ਹਨ। ਅਮਰੀਕੀ ਰਾਸ਼ਟਰਪਤੀ ਨੂੰ ਸਿੱਖ ਭਾਈਚਾਰੇ ਦੇ ਜਾਨ-ਮਾਲ ਅਤੇ ਵੱਖਰੀ ਧਾਰਮਿਕ ਪਹਿਚਾਣ ਦੀ ਸਲਾਮਤੀ ਲਈ ਤੁਰੰਤ ਸਾਰਥਿਕ ਕਦਮ ਪੁੱਟਣੇ ਚਾਹੀਦੇ ਹਨ ਤਾਂ ਜੋ ਭਵਿੱਖ ਵਿਚ ਅਜਿਹੀਆਂ ਨਸਲੀ ਘਟਨਾਵਾਂ ਨਾ ਵਾਪਰਣ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply