Wednesday, July 3, 2024

ਵਿਦਿਆਰਥਣਾਂ ਨੂੰ ਮੁਫਤ ਸਾਈਕਲ ਸਕੀਮ ਦੇ ਨਿਕਲੇ ਸਾਰਥਿਕ ਨਤੀਜੇ – ਰਵੀਕਰਨ ਕਾਹਲੋਂ

PPN0503201601

ਬਟਾਲਾ, 5 ਮਾਰਚ (ਨਰਿੰਦਰ ਬਰਨਾਲ)- ਪੰਜਾਬ ਸਰਕਾਰ ਵੱਲੋਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਮਾਈ ਭਾਗੋ ਸਕੀਮ ਤਹਿਤ ਮੁਫਤ ਸਾਈਕਲ ਦੇਣ ਦੀ ਸਕੀਮ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ ਅਤੇ ਸੂਬਾ ਸਰਕਾਰ ਦੀ ਇਹ ਮੁਫਤ ਸਾਈਕਲ ਯੋਜਨਾ ਸਿੱਖਿਆ ਦੇ ਪਸਾਰ ‘ਚ ਬਹੁਤ ਕਾਰਗਰ ਸਾਬਤ ਹੋਈ ਹੈ। ਇਸ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਸ. ਰਵੀਕਰਨ ਸਿੰਘ ਕਾਹਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਵਿੱਦਿਆ ਸਕੀਮ ਤਹਿਤ ਹੁਣ ਤੱਕ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੀਆਂ 11ਵੀਂ ਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ 111.69 ਕਰੋੜ ਰੁਪਏ ਖਰਚ ਕਰਕੇ 4,15,807 ਮੁਫਤ ਸਾਈਕਲ ਵੰਡੇ ਜਾ ਚੁੱਕੇ ਹਨ।
ਚੇਅਰਮੈਨ ਸ. ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਪਹਿਲੀ ਸਰਕਾਰ ਹੈ ਜਿਸਨੇ ਸਕੂਲ ਪੜ੍ਹਦੀਆਂ ਲੜਕੀਆਂ ਨੂੰ ਮੁਫਤ ਸਾਈਕਲ ਦੇਣ ਦੀ ਯੋਜਨਾ ਸ਼ੁਰੂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬਾਦਲ ਸਰਕਾਰ ਵੱਲੋਂ ਸਾਲ 2011 ‘ਚ ਵਿਦਿਆਰਥਣਾਂ ਮਾਈ ਭਾਗੋ ਵਿੱਦਿਆ ਸਕੀਮ ਤਹਿਤ ਮੁਫਤ ਸਾਈਕਲ ਦੇਣ ਦਾ ਸਿਲਸਲਾ ਸ਼ੁਰੂ ਕੀਤਾ ਗਿਆ ਸੀ ਜੋ ਅੱਜ ਵੀ ਜਾਰੀ ਹੈ। ਸ. ਕਾਹਲੋਂ ਨੇ ਦੱਸਿਆ ਕਿ ਮਾਈ ਭਾਗੋ ਵਿੱਦਿਆ ਸਕੀਮ ਤਹਿਤ ਸਾਲ 2011-12 ਵਿੱਚ 30 ਕਰੋੜ ਰੁਪਏ ਖਰਚ ਕੇ 1,11,049 ਸਾਈਕਲ ਵੰਡੇ ਗਏ ਸਨ। ਇਸੇ ਤਰਾਂ ਸਾਲ 2013-14 ਦੌਰਾਨ 41.75 ਕਰੋੜ ਰੁਪਏ ਖਰਚ ਕੇ 1,52,330 ਸਾਈਕਲ ਅਤੇ 2015-16 ਦੌਰਾਨ 39.94 ਕਰੋੜ ਰੁਪਏ ਖਰਚ ਕਰਕੇ ਰਾਜ ਭਰ ‘ਚ ਵਿਦਿਆਰਥਣਾਂ ਨੂੰ 1,52,428 ਮੁਫਤ ਸਾਈਕਲ ਵੰਡੇ ਗਏ ਹਨ। ਚੇਅਰਮੈਨ ਸ. ਕਾਹਲੋਂ ਨੇ ਕਿਹਾ ਕਿ ਮੁਫਤ ਸਾਈਕਲ ਯੋਜਨਾ ਦਾ ਉਨ੍ਹਾਂ ਵਿਦਿਆਰਥਣਾਂ ਨੂੰ ਬਹੁਤ ਲਾਭ ਹੋਇਆ ਹੈ ਜੋ ਕਿ ਆਪਣੇ ਸਾਧਨ ਨਾ ਹੋਣ ਕਾਰਨ ਸਕੂਲ ਤੋਂ ਬਾਅਦ ਪੜ੍ਹਾਈ ਛੱਡ ਦਿੰਦੀਆਂ ਸਨ। ਉਨ੍ਹਾਂ ਕਿਹਾ ਕਿ ਹੁਣ 12ਵੀਂ ਜਮਾਤ ਪਾਸ ਕਰਨ ਉਪਰੰਤ ਉਚੇਰੀ ਸਿੱਖਿਆ ਲਈ ਕਾਲਜ ਜਾਣ ਵਾਲੀਆਂ ਵਿਦਿਆਰਥਣਾਂ ਲਈ ਇਹ ਸਾਈਕਲ ਵੱਡੀ ਸਹੂਲਤ ਸਾਬਤ ਹੋ ਰਹੇ ਹਨ। ਸ. ਕਾਹਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੀਆਂ ਧੀਆਂ ਨੂੰ ਸਾਈਕਲ ਦੇ ਰੂਪ ‘ਚ ਦਿੱਤਾ ਗਿਆ ਇਹ ਉਪਹਾਰ ਵਿਦਿਆਰਥਣਾਂ ਦੀ ਪੜ੍ਹਾਈ ‘ਚ ਸਹਾਈ ਹੋ ਕੇ ਉਨ੍ਹਾਂ ਦੇ ਭਵਿੱਖ ਨੂੰ ਸਵਾਰਨ ‘ਚ ਅਹਿਮ ਭੂਮਿਕਾ ਨਿਭਾ ਰਿਹਾ ਹੈ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply