Wednesday, July 3, 2024

ਕੇਜਰੀਵਾਲ ਦੀ ਪੰਜਾਬ ਫੇਰੀ ਨਾਲ ਆਪ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ- ਸੁਖਜਿੰਦਰ ਸਿੰਘ ਦਾਬਾਂਵਾਲ

PPN0503201602

ਬਟਾਲਾ, 5 ਮਾਰਚ (ਨਰਿੰਦਰ ਬਰਨਾਲ)- ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਦੀ ਪੰਜ ਦਿਨਾਂ ਪੰਜਾਬ ਫੇਰੀ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਹੌਂਸਲੇ ਪਹਿਲਾਂ ਤੋਂ ਵੀ ਜਿਆਦਾ ਬੁਲੰਦ ਹੋ ਗਏ ਹਨ ਅਤੇ ਆਪ ਵਰਕਰਾਂ ਵੱਲੋਂ ਪਾਰਟੀ ਦੀ ਚੜਦੀ ਕਲਾ ਲਈ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ ਤਾਂ ਜੋ ਆ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਸੱਤਾ ਵਿੱਚ ਲਿਆ ਕੇ ਪੰਜਾਬ ਦੀ ਨੁਹਾਰ ਬਦਲੀ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਸ: ਸੁਖਜਿੰਦਰ ਸਿੰਘ ਦਾਬਾਂਵਾਲ ਨੇ ਪੰਜਾਬੀ ਜਾਗਰਣ ਨਾਲ ਕੀਤਾ। ਉਹਨਾਂ ਦੱਸਿਆ ਕਿ ਪੰਜਾਬ ਦੇ ਲੋਕ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਲਿਆਉਣ ਲਈ ਉਤਾਵਲੇ ਹੋਏ ਪਏ ਹਨ ਅਤੇ ਉਹਨਾਂ ਵੱਲੋਂ ਆਮ ਆਦਮੀ ਪਾਰਟੀ ਦੁਆਰਾ ਚਲਾਈ ਜਾ ਰਹੀ ਪਰਿਵਾਰ ਜੋੜੋ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਵਿੱਚ ਵੱਧ ਚੜ ਕੇ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸ਼੍ਰੀ ਅਰਵਿੰਦ ਕੇਜਰੀਵਾਲ ਦੁਆਰਾ ਜਿਸ ਤਰਾਂ ਦਿੱਲੀ ਵਿੱਚ ਸਿਰਫ ਇੱਕ ਸਾਲ ਦੇ ਅਰਸੇ ਵਿੱਚ ਜੰਗੀ ਪੱਧਰ ਤੇ ਵਿਕਾਸ ਕਾਰਜ਼ ਕਰਵਾਏ ਗਏ ਹਨ ਅਤੇ ਭ੍ਰਿਸ਼ਟਾਚਾਰ ਨੂੰ ਨਕੇਲ ਪਾਈ ਗਈ ਹੈ, ਉਸ ਤਰਾਂ ਹੀ ਪੰਜਾਬ ਵਿੱਚ ਵੀ ਆਮ ਆਦਮੀ ਦੀ ਸਰਕਾਰ ਸੱਤਾ ਵਿੱਚ ਆਉਣ ਤੇ ਪੰਜਾਬ ਦਾ ਸਰਬ ਪੱਖੀ ਵਿਕਾਸ ਕੀਤਾ ਜਾਵੇਗਾ ਅਤੇ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ, ਨਸ਼ਾ, ਰਿਸ਼ਵਤਖੋਰੀ ਅਤੇ ਗੁੰਡਾਗਰਦੀ ਦਾ ਸਫਾਇਆ ਕਰ ਕੇ ਆਮ ਲੋਕਾਂ ਨੂੰ ਇੰਨਸਾਫ ਮੁਹੱਈਆ ਕਰਵਾਇਆ ਜਾਵੇਗਾ। ਉਹਨਾਂ ਦੱਸਿਆ ਕਿ ਪਰਿਵਾਰ ਜੋੜੋ ਮੁਹਿੰਮ ਵਿੱਚ ਆਪ ਵਰਕਰਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਏਜੰਡੇ ਅਤੇ ਸੱਤਾ ਵਿੱਚ ਆਉਣ ਤੇ ਕਰਵਾਏ ਜਾਣ ਵਾਲੇ ਕਾਰਜਾਂ ਪ੍ਰਤੀ ਜਾਣੂ ਕਰਵਾਇਆ ਜਾ ਰਿਹਾ ਹੈ ਜਿਸ ਕਾਰਨ ਲੋਕ ਧੜਾ ਧੜ ਆਮ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਸੁਖਜਿੰਦਰ ਸਿੰਘ ਦਾਬਾਂਵਾਲ ਨਾਲ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਰਕਰ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply