Wednesday, July 3, 2024

ਡਾ. ਨਵਜੋਤ ਕੌਰ ਸਿੱਧੂ ਵਿਧਾਨ ਸਭਾ ਵਿਚ ਅੰਧ-ਵਿਸ਼ਵਾਸ ਰੋਕੂ ਬਿੱਲ ਪਾਸ ਕਰਵਾਉਣ

PPN0503201614

ਅੰਮ੍ਰਿਤਸਰ, 5 ਮਾਰਚ (ਦੀਪਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਵਲੋਂ ਮੁੱਖ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੰਧੂ ਨੂੰ ਪੰਜਾਬ ਕਾਲਾ ਜਾਦੂ ਮੰਤਰ ਅਤੇ ਅੰਧ-ਵਿਸ਼ਵਾਸ ਰੋਕੂ ਬਿੱਲ ਦੇ ਖਰੜੇ ਨੂੰ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕਰਕੇ ਕਾਨੂੰਨ ਬਣਾਉਣ ਲਈ ਬਿੱਲ ਦਾ ਖਰੜਾ ਅਤੇ ਮੰਗ ਪੱਤਰ ਸੌਂਪਿਆ ਗਿਆ ਹੈ। ਸੁਸਾਇਟੀ ਦੇ ਜਥੇਬੰਦਕ ਮੁਖੀ ਸੁਮੀਤ ਸਿੰਘ ਦੀ ਅਗਵਾਈ ਹੇਠ ਤਰਕਸ਼ੀਲ ਆਗੂਆਂ ਐਡਵੋਕੇਟ ਅਮਰਜੀਤ ਬਾਈ, ਸੁਖਮੀਤ ਸਿੰਘ, ਧਰਵਿੰਦਰ ਕੋਹਾਲੀ, ਮਾਸਟਰ ਕੁਲਜੀਤ ਵੇਰਕਾ, ਮਾਸਟਰ ਕਰਨਰਾਜ ਸਿੰਘ ਅਤੇ ਮਹਿੰਦਰਪਾਲ ਸਿੰਘ ‘ਤੇ ਆਧਾਰਿਤ ਵਫਦ ਵਲੋਂ ਦਿੱਤੇ ਮੰਗ ਪੱਤਰ ਵਿਚ ਇਹ ਬਿਆਨ ਕੀਤਾ ਗਿਆ ਹੈ ਕਿ ਸਮੁੱਚੇ ਪੰਜਾਬ ਵਿਚ ਅਖੌਤੀ ਬਾਬਿਆਂ, ਤਾਂਤਰਿਕਾਂ, ਚੌਂਕੀਆਂ ਲਾ ਕੇ ਪੁੱਛਾਂ ਦੇਣ ਵਾਲਿਆਂ, ਅਖੌਤੀ ਭਵਿੱਖ ਬਾਣੀਆਂ ਅਤੇ ਝੂਠੇ ਉਪਾਅ ਕਰਨ ਵਾਲੇ ਜੋਤਸ਼ੀਆਂ ਅਤੇ ਵਾਸਤੂ ਸ਼ਾਸ਼ਤਰੀਆਂ ਆਦਿ ਵਲੋਂ ਭੋਲੇ ਭਾਲੇ ਗਿਆਨ ਵਿਹੂਣੇ ਅਤੇ ਵੱਖ-ਵੱਖ ਤਰ੍ਹਾਂ ਦੀਆ ਸਮੱਸਿਆਵਾਂ ਅਤੇ ਦੁੱਖਾਂ ਵਿਚ ਘਿਰੇ ਲੋਕਾਂ ਨੂੰ ਵਹਿਮਾਂ-ਭਰਮਾਂ, ਅੰਧ-ਵਿਸ਼ਵਾਸ਼ਾਂ ਅਤੇ ਅਖੌਤੀ ਚਮਤਕਾਰਾਂ ਵਿਚ ਫਸਾ ਕੇ ਉਨ੍ਹਾਂ ਦੀ ਸ਼ਰੇਆਮ ਸਰੀਰਕ, ਆਰਥਿਕ ਤੇ ਮਾਨਸਿਕ ਲੁੱਟ ਖਸੁੱਟ ਕੀਤੀ ਜਾ ਰਹੀ ਹੈ ਅਤੇ ਦੁੱਖ ਦੀ ਗੱਲ ਹੈ ਕਿ ਅਜਿਹੇ ਗੈਰ-ਸਮਾਜਿਕ ਅਤੇ ਗੈਰ-ਵਿਗਿਆਨਕ ਵਰਤਾਰੇ ਲਈ ਜ਼ਿੰਮੇਵਾਰ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਪੰਜਾਬ ਵਿਚ ਅਜੇ ਤਕ ਕੋਈ ਵਿਸ਼ੇਸ਼ ਕਾਨੂੰਨ ਨਹੀਂ ਬਣਾਇਆ ਗਿਆ।
ਤਰਕਸ਼ੀਲ ਆਗੂਆਂ ਨੇ ਡਾ. ਸਿੱਧੂ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਵਿਚ ਇਸ ਬਿੱਲ ਦਾ ਖਰੜਾ ਪੇਸ਼ ਕਰਵਾ ਕੇ ਅਤੇ ਇਸ ਨੂੰ ਕਾਨੂੰਨ ਦਾ ਰੂਪ ਦੇ ਕੇ ਪਾਖੰਡ ਅਤੇ ਲੁੱਟ-ਖਸੁੱਟ ਦਾ ਵਪਾਰ ਚਲਾ ਰਹੇ ਸਮਾਜ ਵਿਰੋਧੀ ਗਲਤ ਅਨਸਰਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਕਿ ਇਨ੍ਹਾਂ ਹੱਥੋਂ ਲੁੱਟੇ ਜਾ ਰਹੇ ਭੋਲੇ ਭਾਲੇ ਲੋਕਾਂ ਦੀ ਲੁੱਟ ਉਤੇ ਮੁਕੰਮਲ ਪਾਬੰਦੀ ਲਾਈ ਜਾ ਸਕੇ। ਡਾ. ਸਿੱਧੂ ਨੇ ਤਰਕਸ਼ੀਲ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਹ ਵਿਧਾਨ ਸਭਾ ਵਿਚ ਇਸ ਖਰੜੇ ਨੂੰ ਪੇਸ਼ ਕਰਕੇ ਕਾਨੂੰਨ ਬਣਵਾਉਣ ਲਈ ਪੂਰੀ ਗੰਭੀਰਤਾ ਨਾਲ ਯਤਨ ਕਰਨਗੇ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply