Friday, October 16, 2026

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ

PPN040518
ਬਠਿੰਡਾ ,4 ਮਈ (ਜਸਵਿੰਦਰ ਸਿੰਘ ਜੱਸੀ-  ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਅੱਜ ਹਫ਼ਤਾਵਾਰੀ ਸਮਾਗਮ ਨਾਨਕ ਨਾਮ ਲੇਵਾ ਸੰਗਤਾਂ ਸਮੂਹ ਅਜੀਤ ਰੋਡ, ਗਲੀ ਨੰਬਰ ੩ ਦੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ‘ਚ ਸੰਗਤੀ ਰੂਪ ਵਿਚ ਨਿਤਨੇਮ ਸਾਹਿਬ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸਮਾਗਮ ਖੁੱਲੇ ਪੰਡਾਲ ‘ਚ ਕੀਤਾ ਗਿਆ। ਕੀਰਤਨ ਕਰਨ ਦੀ ਸੇਵਾ ਕਿਸ਼ਨ ਸਿੰਘ, ਗੁਰਦਰਸ਼ਨ ਸਿੰਘ ਵਲੋਂ ਕੀਤੀ ਗਈ। ਸਮੂਹ ਮੁਹੱਲਾ ਨਿਵਾਸੀਆਂ ਵਲੋਂ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।  ਇਸ ਸਮਾਗਮ ਉਪਰੰਤ ਮੁਹੱਲਾ ਨਿਵਾਸੀਆਂ ਦਾ ਸੁਸਾਇਟੀ ਮੈਂਬਰਾਂ ਗੁਰਿੰਦਰਜੀਤ ਸਿੰਘ ਸਾਹਨੀ, ਕੇਵਲ ਸਿੰਘ, ਡਾ: ਬਲਦੇਵ ਸਿੰਘ, ਗੁਰਦਰਸ਼ਨ ਸਿੰਘ, ਦਿਲਬਾਗ ਸਿੰਘ ਅਤੇ ਸੰਤੋਖ ਸਿੰਘ ਵਲੋਂ ” ਕੇਸ ਗੁਰੂ ਦੀ ਮੋਹਰ” ਵਾਲਾ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply