Wednesday, July 3, 2024

ਮੈਰਿਜ ਪੈਲੇਸਾਂ ਵਿੱਚ ਹਥਿਆਰ ਲਿਜਾਣ ਅਤੇ ਫਾਇਰ ਕਰਨ ‘ਤੇ ਪੂਰਨ ਮਨਾਹੀ ਦੇ ਹੁਕਮ

ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 ਮਈ 2016 ਤੱਕ ਲਾਗੂ ਰਹੇਗਾ।
ਜਾਰੀ ਹੁਕਮਾਂ ਵਿਚ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ (ਦਿਹਾਤੀ) ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਕਾਫੀ ਗਿਣਤੀ ਵਿਚ ਮੈਰਿਜ ਪੈਲੇਸ ਚੱਲ ਰਹੇ ਹਨ ਅਤੇ ਇਨ੍ਹਾਂ ਪੈਲੇਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਜਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹਾ ਦਿਹਾਤੀ ਏਰੀਆ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ‘ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply