Wednesday, July 3, 2024

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ‘ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਦਿੱਤਾ ਹੈ। ਇਹ ਹੁਕਮ 6 ਮਈ 2016 ਤੱਕ ਲਾਗੂ ਰਹੇਗਾ।
ਜਾਰੀ ਹੁਕਮ ਵਿਚ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਕੁਝ ਰਾਜਨੀਤਿਕ ਜਥੇਬੰਦੀਆਂ ਜ਼ਿਲ੍ਹਾ ਪੱਧਰ ‘ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply